September 23, 2026, 1:10 pm
----------- Advertisement -----------
HomeNewsLatest Newsਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿਹੋ ਜਿਹਾ ਹੋਵੇਗਾ...

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿਹੋ ਜਿਹਾ ਹੋਵੇਗਾ ‘ਪੰਜਾਬ ਮਾਡਲ’

Published on

----------- Advertisement -----------

ਸੁਲਤਾਨਪੁਰ ਲੋਧੀ, 18 ਦਸੰਬਰ, 2021 – ਪੰਜਾਬ ਸ਼ਹਿਰੀ ਰੋਜ਼ਗਾਰ ਗਾਰੰਟੀ ਮਿਸ਼ਨ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਸੰਬੋਧਿਤ ਹੁੰਦਿਆਂ ਬਾਬਾ ਨਾਨਕ ਜੀ ਦੀ ਸਿੱਖਿਆ ਤੋਂ ਪ੍ਰੇਰਿਤ 13 ਸੂਤਰੀ ‘ਪੰਜਾਬ ਮਾਡਲ’ ਬਾਰੇ ਵਿਸਥਾਰ ਵਿਚ ਦੱਸਿਆ।

ਇੱਥੇ ਨਵਤੇਜ ਸਿੰਘ ਚੀਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਲੋਕਾਂ ਨੇ ਭਰਵੇਂ ਰੂਪ ਵਿਚ ਸ਼ਿਰਕਤ ਕੀਤੀ, ਪੰਜਾਬ ਦੇ ਲੋਕਾਂ ਨੂੰ ਪੰਜਾਬ ਮਾਡਲ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਵਿਚ ਰੋਜ਼ਗਾਰ ਅਤੇ ਮਾਲੀਆ ਪੈਦਾ ਕਰਨ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਲੋਕਾਂ ਨਾਲ ਇਸ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ।

ਬਹੁਤ ਹੀ ਪ੍ਰੇਰਨਾਦਾਇਕ 13 ਨੁਕਾਤੀ ਮਾਡਲ ਬਾਰੇ ਕਾਂਗਰਸ ਪ੍ਰਧਾਨ ਨੇ ਬਹੁਤ ਹੀ ਜੋਸ਼ ਅਤੇ ਦਿਲਕਸ਼ ਸ਼ੈਲੀ ਵਿੱਚ ਚਰਚਾ ਕੀਤੀ, ਉਨ੍ਹਾਂ ਕਿਹਾ ਕਿ ‘ਪੰਜਾਬ ਮਾਡਲ’ ਇੱਕ ਬਿਹਤਰ ਕੱਲ੍ਹ ਲਈ ਲੋਕਾਂ ਅੰਦਰ ਉਮੀਦ ਦੀ ਨਵੀਂ ਕਿਰਨ ਜਗਾਉਂਦਾ ਹੈ। ਕਾਂਗਰਸ ਪ੍ਰਧਾਨ ਦੇ ਕਹਿਣ ਮੁਤਾਬਕ ‘ਪੰਜਾਬ ਮਾਡਲ’ ਦੇ ਮੁੱਖ ਸਿਧਾਂਤ ਪੰਜਾਬ ਦਾ ਸੱਭਿਆਚਾਰ, ਭਾਈਚਾਰਾ, ਖੇਤੀ ਪ੍ਰਧਾਨਤਾ ਅਤੇ ਲੋਕਾਂ ਦੀ ਭਾਈਚਾਰਕ ਸਾਂਝ ਹੈ।

ਉਨ੍ਹਾਂ ਦੱਸਿਆ ਕਿ ‘ਪੰਜਾਬ ਮਾਡਲ’ ਵਿੱਚ ਹੁਨਰਮੰਦ ਅਤੇ ਗੈਰ-ਹੁਨਰਮੰਦ ਕਾਮਿਆਂ ਲਈ ਘੱਟੋ-ਘੱਟ ਉਜਰਤ ਯਕੀਨੀ ਬਣਾਉਣਾ, ਪੰਜਾਬ ਦੇ ਲੋਕਾਂ ਨੂੰ ਰੋਜ਼ਗਾਰ ਗਾਰੰਟੀ ਸਕੀਮ ਮੁਹੱਈਆ ਕਰਵਾਉਣਾ, ਬਦਲਦੇ ਸਮੇਂ ਦੇ ਨਾਲ ਕਾਮਿਆਂ ਦੀ ਆਮਦਨ ਵਿੱਚ ਵਾਧਾ ਕਰਨਾ, ਮੰਤਰੀ ਮੰਡਲ ਵਿੱਚ ਔਰਤਾਂ ਦੀ ਨੁਮਾਇੰਦਗੀ, ਵਿਕਾਸਸ਼ੀਲਤਾ ਸਭ ਤੋਂ ਅਹਿਮ ਉਦੇਸ਼ ਹਨ। ਇਸ ਤੋਂ ਇਲਾਵਾ ਆਮਦਨੀ ਅਤੇ ਨੁਕਸਾਨ ਦੇ ਪਾੜੇ ਨੂੰ ਪੂਰਾ ਕਰਨ ਲਈ ਵੇਅਰਹਾਊਸ ਕਾਰਪੋਰੇਸ਼ਨ ਅਤੇ ਇਸ ਨਾਲ ਸਬੰਧਤ ਸਕੀਮਾਂ ਜਿਵੇਂ ਖੁਰਾਕ ਸੁਰੱਖਿਆ ਆਦਿ ਦਾ ਵਿਕਾਸ ਕਰਨਾ ਵੀ ਇਸੇ ਦਾ ਅੰਗ ਹੈ। ਇਸ ਅਧੀਨ ਇਕ ਹੋਰ ਅਹਿਮ ਸਕੀਮ ਛੋਟੇ ਕਿਸਾਨਾਂ ਲਈ “ਸਨਮਾਨ” ਫੰਡ ਸ਼ੁਰੂ ਕੀਤੀ ਜਾਵੇਗੀ।

ਸਮਾਗਮ ਦੀ ਸਮਾਪਤੀ ਉੱਤੇ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੇ ਜਵਾਬ ਵਿਚ ਰੇਤ ਮਾਈਨਿੰਗ ਨੀਤੀ ਅਤੇ ਡਰੱਗ ਮਾਫੀਆ ਉੱਤੇ ਸਰਕਾਰ ਦੇ ਯਤਨਾਂ ਦਾ ਹਵਾਲਾ ਦਿੰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਾਡੀ ਪਾਰਟੀ ਪਿਛਲੇ ਸਮੇਂ ਤੋਂ ਇਨ੍ਹਾਂ ਮੁੱਦਿਆਂ ਨਾਲ ਸਫ਼ਲਤਾਪੂਰਵਕ ਨਜਿੱਠ ਰਹੀ ਹੈ। ਇਸ ਤਰ੍ਹਾਂ ਇਹ ਸਨਮਾਨ ਸਮਾਰੋਹ ਪੰਜਾਬ ਰਾਜ ਅਤੇ ਇਸ ਦੇ ਲੋਕਾਂ ਲਈ ਇੱਕ ਬਿਹਤਰ ਕੱਲ੍ਹ ਦੇ ਸੰਕਲਪ ਅਤੇ ਆਪਣੇ ਹੱਕਾਂ ਲਈ ਅੰਤ ਤੱਕ ਲੜਨ ਦੇ ਅਹਿਦ ਨਾਲ ਸਮਾਪਤ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...