ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਦੀ ਕਮਾਨ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੌਂਪੀ ਗਈ ਹੈ। ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ ਹੈ। ਸਿੱਧੂ ਨੇ ਦੋ ਲਾਈਨਾਂ ਵਾਲੇ ਟਵੀਟ ਵਿੱਚ ਦੋਵਾਂ ਲਈ ਚੰਗੇ ਕੰਮ ਦੀ ਕਾਮਨਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਕਿ ਸਾਬਕਾ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸਨ, ਨੂੰ ਰਾਹੁਲ ਨਾਲ ਆਪਣੀ ਨੇੜਤਾ ਦਾ ਪੂਰਾ ਲਾਭ ਮਿਲਿਆ ਹੈ। ਚੋਣਾਂ ‘ਚ ਹਾਰ ਤੋਂ ਬਾਅਦ ਇਹ ਤੈਅ ਸੀ ਕਿ ਕਾਂਗਰਸ ਕਮੇਟੀ ਹੁਣ ਕਿਸੇ ਨਾ ਕਿਸੇ ‘ਤੇ ਗਾਜ ਗਿਰਾਵੇਗੀ। ਇਹ ਗਾਜ ਨਵਜੋਤ ਸਿੰਘ ਸਿੱਧੂ ਦੇ ਸਿਰ ਡਿੱਗ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਾਜਪੋਸ਼ੀ ਦੇ ਨਾਲ ਹੀ ਕਾਂਗਰਸ ਕਮੇਟੀ ਨੇ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾ ਦਿੱਤਾ ਹੈ। ਜਦਕਿ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ਨੂੰ ਵਿਰੋਧੀ ਧਿਰ ਦਾ ਉਪ ਨੇਤਾ ਬਣਾਇਆ ਗਿਆ ਹੈ।












