November 17, 2026, 12:39 am
----------- Advertisement -----------
HomeNewsBreaking Newsਜਿਵੇਂ ਹੀ ਦਲਜੀਤ ਪਰੇਸ਼ਾਨੀ ‘ਚ ਘਿਰੇ ਸਭ ਤੋਂ ਪਹਿਲਾਂ ਨੀਰੂ ਬਾਜਵਾ ਨੇ...

ਜਿਵੇਂ ਹੀ ਦਲਜੀਤ ਪਰੇਸ਼ਾਨੀ ‘ਚ ਘਿਰੇ ਸਭ ਤੋਂ ਪਹਿਲਾਂ ਨੀਰੂ ਬਾਜਵਾ ਨੇ ਦਿਖਾਇਆ ਆਪਣਾ ਰੰਗ, ਕੀਤੀਆਂ ਦਲਜੀਤ ਦੀਆਂ ਪੋਸਟਾਂ ਡਿਲੀਟ

Published on

----------- Advertisement -----------

ਪੂਰੇ ਦੇਸ਼ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਅਤੇ ਉਸਦੀ ਫਿਲਮ ‘ਸਰਦਾਰਜੀ 3’ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਕਿਉਂਕਿ ਸਟਾਰ ਦੀ ਇਸ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦਿਖਾਈ ਦਿੱਤੀ ਹੈ। ਇਸ ਫਿਲਮ ਦਾ ਪ੍ਰਭਾਵੀ ਹਿੱਸਾ ਅਦਾਕਾਰਾ ਨੀਰੂ ਬਾਜਵਾ ਵੀ ਹੈ, ਜੋ ਪਹਿਲਾਂ ਵੀ ਦਿਲਜੀਤ ਦੁਸਾਂਝ ਨਾਲ ਮਿਲ ਕੇ ਕਈ ਹਿੱਟ ਪੰਜਾਬੀ ਫਿਲਮਾਂ ਸਿਨੇਮਾ ਪ੍ਰੇਮੀਆਂ ਦੇ ਝੋਲੀ ਪਾ ਚੁੱਕੀ ਹੈ।

ਹੁਣ ਇਸ ਵਿਵਾਦ ਦੇ ਵਿਚਕਾਰ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉਤੇ ਵੱਡਾ ਕੰਮ ਕੀਤਾ ਹੈ, ਜੀ ਹਾਂ…ਦਰਅਸਲ, ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਤੋਂ ‘ਸਰਦਾਰਜੀ 3’ ਨਾਲ ਜੁੜੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ, ਹੁਣ ਅਦਾਕਾਰਾ ਦੇ ਇੰਸਟਾਗ੍ਰਾਮ ਉਤੇ ਤੁਹਾਨੂੰ ਕੋਈ ਵੀ ‘ਸਰਦਾਰਜੀ 3’ ਨਾਲ ਜੁੜੀ ਪੋਸਟ ਨਹੀਂ ਮਿਲੇਗੀ, ਹਾਲਾਂਕਿ ਇਹ ਪੋਸਟਾਂ ਅਦਾਕਾਰਾ ਨੇ ਭਾਰਤ ਵਿੱਚ ‘ਸਰਦਾਰਜੀ 3’ ਦੇ ਵਿਵਾਦ ਤੋਂ ਬਾਅਦ ਡਿਲੀਟ ਕੀਤੀਆਂ ਹਨ। ਅਮਰ ਹੁੰਦਲ ਦੁਆਰਾ ਨਿਰਦੇਸ਼ਤ ‘ਸਰਦਾਰਜੀ 3′ ਇੱਕ ਡਰਾਉਣੀ-ਕਾਮੇਡੀ ਹੈ, ਜੋ ਭੂਤਾਂ ਦੇ ਸ਼ਿਕਾਰੀਆਂ ਦੀ ਕਹਾਣੀ ਸੁਣਾਉਂਦੀ ਹੈ, ਜਿੰਨ੍ਹਾਂ ਨੂੰ ਦਿਲਜੀਤ ਦੁਸਾਂਝ ਅਤੇ ਹਾਨੀਆ ਆਮਿਰ ਦੁਆਰਾ ਦਰਸਾਇਆ ਗਿਆ ਹੈ, ਕਿਉਂਕਿ ਉਹ ਯੂਕੇ ਵਿੱਚ ਇੱਕ ਭੂਤੀਆਂ ਹਵੇਲੀ ਵਿੱਚ ਅਲੌਕਿਕ ਘਟਨਾਵਾਂ ਦਾ ਸਾਹਮਣਾ ਕਰਦੇ ਹਨ। ਫਿਲਮ ਵਿੱਚ ਨੀਰੂ ਬਾਜਵਾ ਵੀ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਹਾਲਾਂਕਿ ਇਹ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ, ਪਰ ਇਹ ਫਿਲਮ 27 ਜੂਨ ਨੂੰ ਵਿਦੇਸ਼ਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਸਰਦਾਰ ਜੀ 3’ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਕਾਸਟ ਕਰਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਦੇ ਨਿਰਮਾਤਾਵਾਂ ਨੇ ਪਹਿਲਾਂ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਸੀ ਕਿ ਪਾਕਿਸਤਾਨੀ ਅਦਾਕਾਰ ਨੂੰ ਸਾਈਨ ਕਰਨਾ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਪਹਿਲਾਂ ਕੀਤਾ ਗਿਆ ਸੀ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਫਿਲਮ ਦੀ ਸ਼ੂਟਿੰਗ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਤੋਂ ਪਹਿਲਾਂ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਦਿਲਜੀਤ ਅਤੇ ਨਿਰਮਾਤਾਵਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ, ਉਨ੍ਹਾਂ ਦੇ ਪਾਸਪੋਰਟ ਅਤੇ ਨਾਗਰਿਕਤਾ ਨੂੰ ਰੱਦ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਜੇਕਰ ਨੀਰੂ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਅਦਾਕਾਰਾ ਕਈ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਦਾ ਹਿੱਸਾ ਹੈ, ਜਿਸ ਵਿੱਚ ‘ਮਧਾਣੀਆਂ’, ‘ਵਾਹ ਨੀ ਪੰਜਾਬਣੇ’, ‘ਫੱਫੇਕੁੱਟਣੀਆਂ’ ਅਤੇ ‘ਸੰਨ ਆਫ਼ ਸਰਦਾਰ 2’ ਸ਼ਾਮਲ ਹੈ। ਇਹ ਫਿਲਮਾਂ ਜਲਦ ਹੀ ਰਿਲੀਜ਼ ਹੋ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...