ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਲੁਧਿਆਣਾ ‘ਚ ਮੁੱਖ ਮੰਤਰੀ ਚੰਨੀ ਖ਼ਿਲਾਫ਼ ਧਾਰਾ-173 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਵਕੀਲ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ‘ਚ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਦੂਜੇ ਸੂਬੇ ਤੋਂ ਇੱਥੇ ਆ ਕੇ ਕੋਈ ਰਾਜ ਨਹੀਂ ਕਰ ਸਕਦਾ। ਜੋ ਹੋਰ ਸੂਬਿਆਂ ਤੋਂ ਆਏ ਹਨ, ਉਨ੍ਹਾਂ ਨੂੰ ਪੰਜਾਬੀਅਤ ਸਿਖਾਵਾਂਗੇ। ਇਹ ਯੂ. ਪੀ., ਬਿਹਾਰ ਅਤੇ ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰ ਸਕਦੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਲਗਾਤਾਰ ਵਿਰੋਧ ਸ਼ੁਰੂ ਹੋ ਗਿਆ ਹੈ ਹਾਲਾਂਕਿ ਚੰਨੀ ਵਲੋਂ ਆਪਣੇ ਇਸ ਬਿਆਨ ‘ਤੇ ਸਫਾਈ ਵੀ ਦਿਤੀ ਜਾ ਚੁਕੀ ਹੈ।
----------- Advertisement -----------
CM ਚੰਨੀ ਦੀ ਮੁਸ਼ਕਲਾਂ ਵਧੀਆਂ, ਹੁਣ ਲੁਧਿਆਣਾ ‘ਚ ਦਰਜ ਹੋਇਆ ਮਾਮਲਾ
Published on
----------- Advertisement -----------












