November 26, 2026, 9:34 am
----------- Advertisement -----------
HomeNewsBreaking News•ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ...

•ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ

Published on

----------- Advertisement -----------

⁠

ਚੰਡੀਗੜ੍ਹ, 19 ਅਗਸਤ:ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0” ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਿਤ ਕਰੇਗਾ।

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ 1.0’ ਦੀ ਸਫ਼ਲਤਾ ‘ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ਨੂੰ ਇਨਕਿਊਬੇਟ (ਨਵੀਨ ਲੋੜਾਂ ਅਨੁਸਾਰ ਤਿਆਰ) ਕੀਤਾ ਗਿਆ, 158 ਉਤਪਾਦਾਂ ਅਤੇ 171 ਪ੍ਰੋਟੋਟਾਈਪਸ ਦੇ ਵਿਕਾਸ ਵਿੱਚ ਸਹਾਇਤਾ ਕੀਤੀ ਗਈ, ਜਿਸ ਸਦਕਾ ਲਗਭਗ 2,700 ਨੌਕਰੀਆਂ ਪੈਦਾ ਹੋਈਆਂ। ਪਿਛਲੇ ਹੱਬ ਵਿੱਚੋਂ ਇਨਕਿਊਬੇਟ ਕੀਤੇ ਗਏ ਸਟਾਰਟਅੱਪਸ ਨੇ 251 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਨ੍ਹਾਂ ਦੀ ਕੁੱਲ ਵੈਲਿਊ 2,890 ਕਰੋੜ ਰੁਪਏ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 12 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ, ਜਦੋਂਕਿ ਐਸਟੀਪੀਆਈ ਵੱਲੋਂ 17 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 50 ਸਟਾਰਟਅੱਪਸ ਨੂੰ ਤਿਆਰ ਕਰਨਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਢਾਂਚਾਗਤ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ 2,000 ਪੇਸ਼ੇਵਰਾਂ ਨੂੰ ਸਿੱਖਿਅਤ ਕਰਨਾ ਹੈ। ਇਸ ਸਹੂਲਤ ਅਧੀਨ ਯੋਗ ਸਟਾਰਟਅੱਪਸ ਨੂੰ ਸੂਬੇ ਦੀ ਸਟਾਰਟਅੱਪ ਨੀਤੀ ਤਹਿਤ ਲਾਭ ਲੈਣ ਲਈ ‘ਸਟਾਰਟਅੱਪ ਪੰਜਾਬ’ ਅਧੀਨ ਰਜਿਸਟ੍ਰੇਸ਼ਨ ਵਾਸਤੇ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਿਊਰੋਨ 2.0 ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡਾਟਾ ਐਨਾਲਿਟਿਕਸ, ਇੰਟਰਨੈੱਟ ਆਫ਼ ਥਿੰਗਜ਼ (ਆਈਓਟੀ) ਅਤੇ ਆਡੀਓ-ਵਿਜ਼ੂਅਲ ਗ੍ਰਾਫਿਕਸ ਦੇ ਨਾਲ-ਨਾਲ ਸਾਈਬਰ ਸੁਰੱਖਿਆ ਨੂੰ ਇੱਕ ਕੋਰ ਡੋਮੇਨ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਹੱਬ ਵਿੱਚ ਉਤਪਾਦਾਂ ਦੇ ਵਿਕਾਸ ਅਤੇ ਪ੍ਰਯੋਗ ਕਰਨ ਲਈ ਉੱਨਤ ਸਹੂਲਤਾਂ ਵਾਲੀ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਸਥਾਪਿਤ ਕੀਤੀ ਜਾਵੇਗੀ। ਇਸ ਸਹੂਲਤ ਨੂੰ ਇੱਕ ਵਿਆਪਕ ਇਨੋਵੇਸ਼ਨ ਮੰਚ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜੋ ਸਟਾਰਟਅੱਪ ਇਨਕਿਊਬੇਸ਼ਨ, ਮੈਂਟਰਿੰਗ, ਉੱਨਤ ਬੁਨਿਆਦੀ ਢਾਂਚਾ, ਹੁਨਰ ਵਿਕਾਸ, ਉਤਪਾਦਾਂ ਦੇ ਵਪਾਰੀਕਰਨ ਅਤੇ ਉਦਯੋਗਿਕ ਸਬੰਧਾਂ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਨਿਊਰੋਨ 2.0 ਲਈ ਐਸਟੀਪੀਆਈ ਨਾਲ ਇਹ ਸਾਂਝੇਦਾਰੀ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉੱਭਰ ਰਹੀਆਂ ਤਕਨਾਲੋਜੀਆਂ ਦਾ ਲਾਭ ਉਠਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਮੌਜੂਦਾ ਖੇਤਰਾਂ ਵਿੱਚ ਸਾਈਬਰ ਸੁਰੱਖਿਆ ਨੂੰ ਜੋੜ ਕੇ, ਅਸੀਂ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਆਪਣੇ ਨੌਜਵਾਨਾਂ ਨੂੰ ਭਵਿੱਖ ਦੇ ਮੌਕਿਆਂ ਲਈ ਤਿਆਰ ਕਰ ਰਹੇ ਹਾਂ।”

ਉਨ੍ਹਾਂ ਦੱਸਿਆ ਕਿ ਐਸਟੀਪੀਆਈ ਇਸ ਸਹੂਲਤ ਦਾ ਸੰਚਾਲਨ ਅਤੇ ਪ੍ਰਬੰਧਨ ਕਰੇਗੀ, ਸਾਈਬਰ ਸੁਰੱਖਿਆ ਲੈਬ ਦਾ ਰੱਖ-ਰਖਾਅ ਕਰੇਗੀ ਅਤੇ ਆਊਟਰੀਚ ਪ੍ਰੋਗਰਾਮ, ਹੈਕਾਥੌਨ, ਬੂਟਕੈਂਪ ਅਤੇ ਇਨਵੈਸਟਰ-ਕੰਟੈਕਟ ਸਮਾਗਮਾਂ ਦਾ ਆਯੋਜਨ ਕਰੇਗੀ। ਸਕਿਲਿੰਗ ਪ੍ਰਕਿਰਿਆ ਵਿੱਚ ਫਾਊਂਡੇਸ਼ਨ, ਇੰਟਰਮੀਡੀਏਟ ਅਤੇ ਐਕਸਪਟ-ਲੈਵਲ ਦੇ ਪ੍ਰੋਗਰਾਮ ਸ਼ਾਮਲ ਹੋਣਗੇ। ਸਟਾਰਟਅੱਪ ਪੰਜਾਬ ਸਟਾਰਟਅੱਪ ਆਊਟਰੀਚ, ਮੈਂਟਰਿੰਗ ਅਤੇ ਈਕੋਸਿਸਟਮ ਡਿਵੈਲਪਮੈਂਟ ਵਿੱਚ ਸਹਾਇਤਾ ਕਰੇਗਾ ਅਤੇ ਇਸ ਹੱਬ ਨੂੰ ਸਰਕਾਰੀ ਵਿਭਾਗਾਂ, ਵਿੱਦਿਅਕ ਅਦਾਰਿਆਂ ਅਤੇ ਉਦਯੋਗਿਕ ਸੰਸਥਾਵਾਂ ਨਾਲ ਜੋੜੇਗਾ। ਇਸਦੇ ਨਾਲ ਹੀ ਇੱਥੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...