ਭਾਰਤ ਦੇ ਰਾਸ਼ਟਰਪਤੀ ਚੁਣੇ ਗਏ ਦਰੋਪਦੀ ਮੁਰਮੂ ਅੱਜ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਚੀਫ ਜਸਟਿਸ ਐਨ ਵੀ ਰਮੰਨਾ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਪਾਰਲੀਮੈਂਟ ਦੇ ਸੈਂਟਰਲ ਹਾਲ ਵਿਚ ਹੋਇਆ। ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਆਦਿ ਮੌਜੂਦ ਸਨ।
ਦੱਸਣਯੋਗ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਸੀ। ਉਹ ਚੋਣ ਜਿੱਤੀ ਅਤੇ ਅੱਜ ਦੇਸ਼ ਦੀ 15ਵੀਂ ਰਾਸ਼ਟਰਪਤੀ ਦੇ ਤੌਰ ’ਤੇ ਸਹੁੰ ਚੁੱਕੀ। ਓਡੀਸ਼ਾ ਦੇ ਮਯੂਰਭੰਜ ਦੇ ਇਕ ਛੋਟੇ ਜਿਹੇ ਪਿੰਡ ਤੋਂ ਨਿਕਲ ਕੇ ਉਨ੍ਹਾਂ ਨੇ ਰਾਸ਼ਟਰਪਤੀ ਹੋਣ ਤੱਕ ਦਾ ਸਫ਼ਰ ਤੈਅ ਕੀਤਾ ਹੈ।












