May 16, 2026, 9:42 pm
----------- Advertisement -----------
HomeNewsBreaking Newsਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Published on

----------- Advertisement -----------

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। 

ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ। 

ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਘੜੀ ਦਿੱਤੀ। 

ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਸ. ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...