November 8, 2026, 5:57 am
----------- Advertisement -----------
HomeNewsBreaking Newsਦਿਨੇਸ਼ ਚੱਢਾ ਨੇ ਬੱਦੀ ਤੋਂ ਫੈਲ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਐੱਨਜੀਟੀ ਦਾ...

ਦਿਨੇਸ਼ ਚੱਢਾ ਨੇ ਬੱਦੀ ਤੋਂ ਫੈਲ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਐੱਨਜੀਟੀ ਦਾ ਰੁੱਖ ਕੀਤਾ, ਹਿਮਾਚਲ, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ 12 ਸਤੰਬਰ:ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, “ਬੱਦੀ ਖੇਤਰ ਦੇ ਦੌਰੇ ਦੌਰਾਨ ਸਾਡੀ ਟੀਮ ਨੇ ਦੇਖਿਆ ਕਿ ਕਈ ਸਥਾਨਕ ਨਾਲੇ ਅਤੇ ਖੱਡਾਂ ਉਦਯੋਗਿਕ ਕੂੜਾ ਸਰਸਾ ਨਦੀ ਵਿੱਚ ਲੈ ਕੇ ਜਾ ਰਹੀਆਂ ਹਨ। ਫਾਰਮਾਸਿਊਟੀਕਲ ਕੂੜਾ, ਤੇਜ਼ਾਬ ਅਤੇ ਹੋਰ ਉਦਯੋਗਿਕ ਰਸਾਇਣ ਵੱਖ-ਵੱਖ ਥਾਵਾਂ ‘ਤੇ ਨਾਲਿਆਂ ਰਾਹੀਂ ਬਹਾਏ ਜਾ ਰਹੇ ਹਨ। ਇਹ ਉਦਯੋਗਿਕ ਕੂੜਾ ਆਖਰਕਾਰ ਸਰਸਾ ਅਤੇ ਫਿਰ ਸਤਲੁਜ ਵਿੱਚ ਪਹੁੰਚਦਾ ਹੈ, ਜੋ ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੈਂਸਰ ਫੈਲਾ ਰਿਹਾ ਹੈ।”

‘ਆਪ’ ਵਿਧਾਇਕ ਨੇ ਦੱਸਿਆ, “ਬੀਬੀਐਨ ਉਦਯੋਗਿਕ ਖੇਤਰ ਵਿੱਚ ਲਗਭਗ 2,200 ਉਦਯੋਗ ਹਨ। ਇਨ੍ਹਾਂ ਵਿੱਚੋਂ 1,000 ਉਦਯੋਗ ਤਰਲ ਕੂੜਾ ਪੈਦਾ ਕਰਦੇ ਹਨ, ਜਦੋਂ ਕਿ ਸਿਰਫ਼ 377 ਦੇ ਲਗਭਗ ਇਕਾਈਆਂ ਹੀ ਆਪਣੇ ਕੂੜੇ ਨੂੰ ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀ) ਵਿੱਚ ਭੇਜ ਰਹੀਆਂ ਹਨ। 600 ਤੋਂ ਵੱਧ ਉਦਯੋਗ ਆਪਣੇ ਕੂੜੇ ਨੂੰ ਸਹੀ ਢੰਗ ਨਾਲ ਸੋਧਣ ਦੀ ਬਜਾਏ ਨਾਲਿਆਂ ਵਿੱਚ ਬਹਾ ਰਹੇ ਹਨ।” ਉਨ੍ਹਾਂ ਨੇ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਨਾਕਾਫ਼ੀ ਢਾਂਚੇ ‘ਤੇ ਵੀ ਚਿੰਤਾ ਪ੍ਰਗਟਾਈ।

ਰੋਪੜ ਦੇ ਵਿਧਾਇਕ ਨੇ ਦੱਸਿਆ, “ਬੱਦੀ ਦੀ ਸਰਕਾਰੀ ਰਿਕਾਰਡ ਅਨੁਸਾਰ ਆਬਾਦੀ ਲਗਭਗ 2.2 ਲੱਖ ਹੈ, ਜਦੋਂ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਅਤੇ ਉਦਯੋਗਿਕ ਮਜ਼ਦੂਰਾਂ ਦੇ ਕਾਰਨ ਅਸਲ ਆਬਾਦੀ ਲਗਭਗ ਚਾਰ ਲੱਖ ਹੋਣ ਦਾ ਅਨੁਮਾਨ ਹੈ। ਸਰਕਾਰੀ ਰਿਕਾਰਡ ਵਾਲੀ ਆਬਾਦੀ ਲਈ ਵੀ ਸੀਵਰੇਜ ਟ੍ਰੀਟਮੈਂਟ ਦੀ ਲੋੜ ਲਗਭਗ 32 ਐਮਐਲਡੀ ਹੈ, ਜਿਸ ਦੇ ਮੁਕਾਬਲੇ ਫਿਲਹਾਲ ਸਿਰਫ਼ 5 ਐਮਐਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਹੀ ਚੱਲ ਰਿਹਾ ਹੈ।”

ਉਨ੍ਹਾਂ ਖੇਤਰ ਵਿੱਚ ਸੋਲਿਡ ਵੇਸਟ ਮੈਨੇਜਮੈਂਟ ‘ਤੇ ਵੀ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ, “ਮਾਜਰਾ ਸਥਿਤ ਸ਼ਿਵਾਲਿਕ ਸੋਲਿਡ ਵੇਸਟ ਪਲਾਂਟ ‘ਚ ਵੀ ਸਥਾਨਕ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਹਾ ਹੈ ਅਤੇ ਉੱਥੇ ਕੂੜੇ ਦਾ ਨਿਪਟਾਰਾ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ।”

ਦਿਨੇਸ਼ ਚੱਢਾ ਨੇ ਅੱਗੇ ਕਿਹਾ, “ਇਹ ਮੁੱਦਾ ਮੇਰੀ ਪਟੀਸ਼ਨ ਰਾਹੀਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਪਹੁੰਚ ਚੁੱਕਾ ਹੈ, ਅਤੇ ਟ੍ਰਿਬਿਊਨਲ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ ਹੈ। ਸਤਲੁਜ ਦੇ ਪਾਣੀ ਦੀ ਵਰਤੋਂ ਪੰਜਾਬ ਦੇ ਲੋਕ ਪੀਣ ਅਤੇ ਸਿੰਚਾਈ ਲਈ ਕਰਦੇ ਹਨ, ਜਿਸ ਕਰਕੇ ਉੱਪਰਲੇ ਖੇਤਰਾਂ ਤੋਂ ਨਦੀ ਵਿੱਚ ਪਹੁੰਚ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਚਿੰਤਾ ਦਾ ਵੀਸ਼ਾ ਹੈ।”

ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ‘ਆਪ’ ਵਿਧਾਇਕ ਨੇ ਕਿਹਾ, “ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਬਹਾਉਣ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਅਤੇ ਬੀਬੀਐਨ ਖੇਤਰ ਦੇ ਉਦਯੋਗਿਕ ਕੂੜੇ ਨੂੰ ਨਿਪਟਾਉਣ ਤੋਂ ਪਹਿਲਾਂ ਸਹੀ ਢੰਗ ਨਾਲ ਸੋਧਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਢੁਕਵੇਂ ਢਾਂਚੇ ਦੀ ਵੀ ਮੰਗ ਕੀਤੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਤੋਂ ਆਪਣੇ ਪਾਣੀ ਦੇ ਸਰੋਤਾਂ ਦੀ ਰਾਖੀ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਲਗਾਤਾਰ ਡਿੱਗਦਾ ਰਹੇਗਾ।” ਉਨ੍ਹਾਂ ਸਬੰਧਤ ਪ੍ਰਦੂਸ਼ਣ ਕੰਟਰੋਲ, ਵਾਤਾਵਰਣ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ ਚੁੱਕੇ ਅਤੇ ਉਨ੍ਹਾਂ ਨੂੰ ਪੰਜਾਬ ਦੇ ਪਾਣੀ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...