ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਸ਼ੱਕੀ ਗਿਰੋਹ ਦੇ ਸਬੰਧ ਵਿੱਚ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। NIA ਦੀ ਟੀਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਘਰ ਛਾਪੇਮਾਰੀ ਕਰਨ ਪਹੁੰਚੀ। ਬਿਸ਼ਨੋਈ ਦਾ ਘਰ ਪੰਜਾਬ ਦੇ ਧੂਤਰਾਵਾਲਾ ਵਿੱਚ ਹੈ। ਮੀਡਿਆ ਰਿਪੋਰਟਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਰੇਡ ਸਮੇਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਸੀ। ਲਾਰੈਂਸ ਤੋਂ ਇਲਾਵਾ ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉੱਥੇ ਨਹੀਂ ਰਹਿ ਰਿਹਾ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
----------- Advertisement -----------
ਲਾਰੈਂਸ ਬਿਸ਼ਨੋਈ ਦਾ ਪਿੰਡ ਸੀਲ! NIA ਨੇ ਗੈਂਗਸਟਰ ਦੇ ਘਰ ਮਾਰੀ RAID
Published on
----------- Advertisement -----------












