ਨਵੀਂ ਦਿੱਲੀ: NIA ਨੇ ਵੀਰਵਾਰ ਦੇਰ ਸ਼ਾਮ ਕੁਝ ‘ਖਾਲਿਸਤਾਨੀ ਸਮਰਥਕਾਂ’ ਅਤੇ ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਵਿਰੁੱਧ ਕੇਸ ਦਰਜ ਕੀਤਾ ਹੈ। ਮੀਡੀਆਂ ਰਿਪੋਰਟਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਧਮਾਕੇ ਵਿੱਚ ਕਥਿਤ ਸ਼ਮੂਲੀਅਤ ਲਈ ਨਾਮਜ਼ਦ ਅੱਤਵਾਦੀ ਗਰੁੱਪ ਸਿੱਖ ਫਾਰ ਜਸਟਿਸ (SFJ) ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਤੋਂ ਪੁੱਛਗਿੱਛ ਕਰਨ ਲਈ ਜਰਮਨੀ ਜਾਵੇਗੀ।
ਐਨਆਈਏ ਮੁਲਤਾਨੀ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ ਕਰੇਗੀ ਪਰ ਇਸ ਤੋਂ ਪਹਿਲਾਂ, ਏਜੰਸੀ ਮੁਲਤਾਨੀ ਅਤੇ ਹੋਰਾਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਸੀ। ਹੁਣ ਕੇਸ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।












