September 11, 2026, 4:16 am
----------- Advertisement -----------
HomeNewsBreaking NewsBS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

Published on

----------- Advertisement -----------

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿਚ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। 

ਉਨ੍ਹਾਂ ਕਿਹਾ ਕਿ BS-3 ਵਾਲੀਆਂ ਕੁਝ ਪੁਰਾਣੀਆਂ ਗੱਡੀਆਂ ਵਿਚ ਈ-20 ਦੇ ਕਾਰਨ ਕੁਝ ਰਬੜ ਦੇ ਪੁਰਜੇ ਤੇ ਗੈਸਕੇਟ ਬਦਲਣੇ ਪੈ ਸਕਦੇ ਹਨ। ਇਹ ਗੱਡੀਆਂ ਮੁੱਖ ਤੌਰ ਤੋਂ 2005 ਤੋਂ 2016 ਦੇ ਵਿਚ ਬਣੀਆਂ ਹਨ।ਇਹ ਪੁਰਜੇ ਰੋਜ਼ਾਨਾ ਸਰਵਿਸਿੰਗ ਦੌਰਾਨ ਆਸਾਨੀ ਨਾਲ ਬਦਲੇ ਜਾ ਸਕਦੇ ਹਨ। ਗਡਕਰੀ ਨੇ ਕਿਹਾ ਕਿ ਈ-20 ਨਾਲ ਗੱਡੀਆਂ ਦੀ ਕੁੱਲ ਪਰਫਾਰਮੈਂਸ ਜਾਂ ਟਿਕਾਊਪਣ ‘ਤੇ ਕੋਈ ਵੱਡਾ ਅਸਰ ਨਹੀਂ ਪਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਗੱਡੀਆਂ ਦੇ ਇੰਜਣ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਕਰਾਉਣ ਦੀ ਲੋੜ ਨਹੀਂ ਹੈ। ਇਹ ਪਹਿਲੀ ਵਾਰ ਹੈ ਜਦੋਂ ਗਡਕਰੀ ਨੇ ਇਸ ਤਰ੍ਹਾਂ ਦੀ ਗੱਲ ਕਹੀ ਹੈ।

ਉਨ੍ਹਾਂ ਦੱਸਿਆ ਕਿ ਇੰਡੀਅਨ ਆਇਲ, ਇੰਡੀਅਨ ਇੰਸਟੀਚਿਊਟ ਆਫ ਪੈਟਰੋਲੀਅਮ, ਸੁਸਾਇਟੀ ਆਫ ਇੰਡੀਅਨ ਆਟੋ ਮੋਬਾਈਲ ਮੈਨੂਫੈਕਚਰਸ ਤੇ ਆਟੋਮੋਟਿਵ ਰਿਸਰਚ ਐਸੋਸੀਏਸ਼ਨ ਆਫ ਇੰਡੀਆ ਨੇ ਦੋਪਹੀਆ-ਚਾਰ ਪਹੀਆ ਵਾਹਨਾਂ ‘ਤੇ ਈ-20 ਈਂਢਣ ਦੀ ਸਟੱਡੀ ਕੀਤੀ ਸੀ। ਗਡਕਰੀ ਨੇ ਇਹ ਵੀ ਕਿਹਾ ਕਿ ਵਾਹਨ ਦੀ ਮਾਈਲੇਜ ਸਿਰਫ਼ ਈਂਧਣ ’ਤੇ ਨਹੀਂ, ਸਗੋਂ ਰੱਖ-ਰਖਾਅ ਤੇ ਹੋਰ ਕਈ ਗੱਲਾਂ ’ਤੇ ਵੀ ਨਿਰਭਰ ਕਰਦੀ ਹੈ। ਇਸ ਦਾ ਇਸਤੇਮਾਲ ਦੁਨੀਆ ਵਿਚ ਇਕ ਸਦੀ ਤੋਂ ਜ਼ਿਆਦਾ ਸਮੇਂ ਤੋਂ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...