June 26, 2026, 1:41 pm
----------- Advertisement -----------
HomeNewsBreaking Newsਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

Published on

----------- Advertisement -----------

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਹਾਲ ਅਸੀਂ ਇਸ ਬਾਰੇ ਕੁੱਝ ਨਹੀਂ ਸੋਚ ਤੇ ਆਉਣ ਵਾਲੇ 6 ਮਹੀਨੇ ਬਾਅਦ ਫੈਸਲਾ ਲਾਵਾਂਗੇ। ਨਿਤਿਨ ਨਬੀਨ ਦੇ ਇਸ ਬਿਆਨ ਨੇ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਫਿਰ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਪ੍ਰਧਾਨ ਦੇ ਇਸ ਬਿਆਨ ਤੋਂ ਬਾਅਦ ਇਹ ਵੀ ਸਾਫ਼ ਹੋ ਗਿਆ ਕਿ ਇਨ੍ਹਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਗੱਲਬਾਤ ਪੂਰੀ ਤਰ੍ਹਾਂ ਬੰਦ ਨਹੀਂ ਹੋਈ ਹੈ।

ਨਿਤਿਨ ਨਬੀਨ ਨੇ ਕਿਹਾ ਅਸੀਂ ਪਾਰਟੀ ਨੂੰ ਪੂਰੀ ਤਰ੍ਹਾਂ ਹਰ ਵਿਧਾਨ ਸਭਾ ‘ਚ ਮਜ਼ਬੂਤ ਕਰਨਾ ਚਾਹੁੰਦੇ ਹਾ ਤੇ ਆਉਣ ਵਾਲੇ 6 ਮਹੀਨੇ ਜਿਸ ਗਠਜੋੜ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ, ਅਜੇ ਉਸ ‘ਤੇ ਫੈਸਲਾ ਲੈਣ ਬਾਰੇ ਬਹੁਤ ਸਮਾਂ ਹੈ। ਅਜੇ ਇਸ ਬਾਰੇ ਕੋਈ ਮੁਲਾਂਕਣ ਕਰਨ ਦਾ ਤੁਕ ਨਹੀਂ ਬਣਦਾ। ਸਮਾਂ ਆਵੇਗਾ ਤਾਂ ਉਸ ‘ਤੇ ਫੈਸਲਾ ਲਿਆ ਜਾਵੇਗਾ। ਗਠਜੋੜ ਵੱਲ ਜਾਣਾ ਹੈ ਕਿ ਨਹੀਂ, ਇਹ ਸਮਾਂ ਤੇ ਹਾਲਾਤ ਤੈਅ ਕਰਨਗੇ। ਅਸੀਂ ਦੇਖਾਂਗੇ ਕਿ ਜਨਤਾ ਤੋਂ ਕੀ ਸੰਦੇਸ਼ ਮਿਲਦਾ ਹੈ।

ਭਾਜਪਾ ਕੌਮੀ ਪ੍ਰਧਾਨ ਨੇ ਅੱਗੇ ਕਿਹਾ ਕਿ ਜਨਤਾ ਦੇ ਸੰਦੇਸ਼ ਦੇ ਆਧਾਰ ‘ਤੇ 6 ਮਹੀਨਿਆਂ ਬਾਅਦ ਫੈਸਲਾ ਲਵਾਂਗੇ। ਅਸੀਂ ਪਾਰਟੀ ਨੂੰ ਹਰ ਵਿਧਾਨ ਸਭਾ ‘ਚ ਮਜ਼ਬੂਤ ਕਰ ਰਹੇ ਹਾਂ ਤੇ ਉਸ ‘ਤੇ ਹੀ ਕੰਮ ਕਰ ਰਹੇ ਹਾਂ। ਜਦੋਂ ਚੋਣ ਪ੍ਰਕਿਰਿਆ ਅੱਗੇ ਵਧੇਗੀ ਤਾਂ ਉਸ ਸਮੇਂ ਅਸੀਂ ਫ਼ਿਰ ਮੁਲਾਂਕਣ ਕਰਾਂਗੇ ਤਾਂ ਉਸ ਆਧਾਰ ‘ਤੇ ਫੈਸਲਾ ਲਿਆ ਜਾਵੇਗਾ। ਅੱਜ ਅਸੀਂ ਨਾ ਤਾਂ ਇਸ ਦੇ ਹੱਕ ‘ਚ ਹਾਂ ਤੇ ਨਾ ਹੀ ਵਿਰੋਧ ‘ਚ ਹਾਂ। ਸਮੇਂ ਦੇ ਬੀਤਣ ਨਾਲ ਕੁਝ ਚੀਜ਼ਾਂ ਹੁੰਦੀਆਂ ਹਨ ਤੇ ਅਸੀਂ ਉਸ ਨੂੰ ਉਸ ਸਮੇਂ ਹੱਲ ਕਰਾਂਗੇ।

ਵੱਖ-ਵੱਖ ਆਗੂਆਂ ਦੀ ਵੱਖੋ-ਵੱਖ ਰਾਏ

ਦੱਸੇ ਦੇਈਏ ਕਿ ਭਾਜਪਾ ਤੇ ਅਕਾਲੀ ਗਠਜੋੜ ਬਾਰੇ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਵੱਖੋ-ਵੱਖ ਰਾਏ ਰਹੀ ਹੈ। ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰ ਚੁੱਕੇ ਹਨ। ਹਾਲਾਂਕਿ, ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਗਠਜੋੜ ਦੀ ਹਮਾਇਤ ਕਰ ਚੁੱਕੇ ਹਨ। ਦੂਜੇ ਪਾਸੇ, ਅਕਾਲੀ ਦਲ ਆਗੂ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਇਕੱਲੇ ਕਦੇ ਵੀ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕੇਗੀ।

ਕੈਪਟਨ ਨੇ ਗਠਜੋੜ ਦੀ ਦਿੱਤੀ ਸੀ ਸਲਾਹ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਡਕਾਸਟ ‘ਚ ਕਿਹਾ ਸੀ ਕਿ ਭਾਜਪਾ ਪੰਜਾਬ ‘ਚ ਇਕੱਲਿਆਂ ਸਰਕਾਰ ਨਹੀਂ ਬਣਾ ਸਕਦੀ। ਜੇਕਰ ਅਕਾਲੀ ਦਲ ਨਾਲ ਗਠਜੋੜ ਨਾ ਹੋਇਆ ਤਾਂ 2027 ਤਾਂ ਕਿ 2032 ‘ਚ ਵੀ ਸਰਕਾਰ ਬਣਾਉਣ ਦੀ ਗੱਲ ਭੁੱਲ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਇਹ ਕੈਪਟਨ ਦਾ ਨਿੱਜੀ ਬਿਆਨ ਹੈ। ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ‘ਤੇ ਇਕੱਲੇ ਹੀ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਹੈ। ਪਾਰਟੀ ਸੰਗਠਨ ਤੇ ਅੰਦੋਲਨ ਦੇ ਢੰਗ ਵਾਂਗ ਕੰਮ ਕਰ ਰਹੀ ਹੈ।

ਹਰਸਿਮਰਤ ਨੇ ਜਤਾਈ ਸੀ ਕੈਪਟਨ ਦੇ ਬਿਆਨ ‘ਤੇ ਸਹਿਮਤੀ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਭਾਜਪਾ ਇਕੱਲੇ ਕਦੇ ਵੀ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕੇਗੀ। ਇਨ੍ਹਾਂ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਹੀ ਜ਼ਮੀਨੀ ਸੱਚਾਈ ਜਾਣਦੇ ਹਨ। ਪਰ ਇਹ ਦਿੱਲੀ ‘ਚ ਬੈਠੇ ਭਾਜਪਾ ਨੂੰ ਸਲਾਹ ਦੇਣ ਵਾਲੇ ਲੋਕ, ਜੋ ਆਪਣੇ ਨਿੱਜੀ ਫਾਇਦੇ ਲਈ ਇਨ੍ਹਾਂ ਦੇ ਮੋਢਿਆਂ ‘ਤੇ ਬੈਠੇ ਹੋਏ ਹਨ, ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋ ਜਾਣਗੀਆਂ, ਜੇਕਰ ਅਕਾਲੀ ਦਲ ਨਾਲ ਗਠਜੋੜ ਹੋ ਗਿਆ।

ਹਰਸਿਮਰਤ ਨੇ ਕਿਹਾ ਕਿ ਕੈਪਟਨ ਦੀ ਗੱਲ ਸਹੀ ਹੈ। ਭਾਜਪਾ 2027 ਤਾਂ ਕਿ 2032 ‘ਚ ਵੀ ਇਕੱਲਿਆਂ ਸਰਕਾਰ ਨਹੀਂ ਬਣਾ ਸਕਦੀ। ਪਰ, ਗਠਜੋੜ ਦੀ ਸਰਕਾਰ ਬਣ ਸਕਦੀ ਹੈ ਤੇ ਗਠਜੋੜ ਓਦੋਂ ਹੀ ਹੋਵੇਗਾ, ਜਦੋਂ ਪੰਜਾਬ ਦੇ ਮੁੱਦਿਆਂ ਨੂੰ ਸੁਣਿਆ ਜਾਵੇਗਾ। ਅਕਾਲੀ ਦਲ ਕਦੇ ਵੀ ਸੱਤਾ ਦੇ ਲਈ ਨਹੀਂ ਬਣੀ। ਇਹ ਪਾਰਟੀ 105 ਸਾਲ ਪਹਿਲਾਂ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...