June 29, 2026, 2:49 pm
----------- Advertisement -----------
HomeNewsBreaking News ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

Published on

----------- Advertisement -----------

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ ਵਲੋਂ ਅੱਜ ਵੱਖ-ਵੱਖ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਵਿਚ ਇਤਰਾਜ਼ਯੋਗ ਮੱਦਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਦੂਰ ਕਰਨ ਦਾ ਆਦੇਸ਼ ਜਾਰੀ ਕੀਤਾ। ਇਸ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਧਾਇਕਾਂ ਤੇ ਮੰਤਰੀਆਂ ਨਾਲ ਜਥੇਦਾਰ ਨੇ ਸਤਿਕਾਰਯੋਗ ਐਕਟ ਵਿਚ ਇਤਰਾਜਯੋਗ ਮੱਦਾਂ ਅਤੇ ਸ਼ਬਦਾਵਲੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਥੇਦਾਰ ਗੜਗੱਜ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਇੱਕ ਦੂਜੇ ਖਿਲਾਫ਼ ਦੂਸ਼ਣਬਾਜੀ ਨਾ ਕਰਨ ਦੀ ਤਾਕੀਦ ਵੀ ਕੀਤੀ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਸਿੱਖ ਭਾਵਨਾਵਾਂ ਅਨੁਸਾਰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਨੂੰ ਦਿੱਤੀ ਸਹਿਮਤੀ। ਪੰਜ ਜੈਕਾਰੇ ਦੇ ਜਵਾਬ ਵਿਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਸੋਧ ਕਰਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਸਹਿਮਤੀ।

ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਨੂੰਨ ਨੂੰ ਹੋਲਡ ਕਰਕੇ ਰੱਖਿਆ ਜਾਵੇ ਅਤੇ ਪੰਥ ਤੇ ਕੰਮਾਂ ਵਿਚ ਸਰਕਾਰ ਕੋਈ ਵੀ ਦਖ਼ਲ ਨਾ ਦੇਵੇ ਅਤੇ 1 ਮਹੀਨੇ ਦੇ ਅੰਦਰ ਕਾਨੂੰਨ ਵਿਚ ਸੋਧ ਕੀਤੀ ਜਾਵੇ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...