September 30, 2026, 10:26 pm
----------- Advertisement -----------
HomeNewsBreaking Newsਪੰਜਾਬ 'ਚ ਓਮੀਕ੍ਰੋਨ ਦੀ ਐਂਟਰੀ! ਸਪੇਨ ਤੋਂ ਆਇਆ ਸ਼ਖਸ ਨਿਕਲਿਆ ਪਾਜ਼ੇਟਿਵ

ਪੰਜਾਬ ‘ਚ ਓਮੀਕ੍ਰੋਨ ਦੀ ਐਂਟਰੀ! ਸਪੇਨ ਤੋਂ ਆਇਆ ਸ਼ਖਸ ਨਿਕਲਿਆ ਪਾਜ਼ੇਟਿਵ

Published on

----------- Advertisement -----------

ਚੰਡੀਗੜ੍ਹ: ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਦਾ ਕਹਿਰ ਵਧਦਾ ਜਾ ਰਿਹਾ ਹੈ। ਦਿੱਲੀ ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ‘ਚ ਵੀ ਇਸਦਾ ਪਹਿਲਾਂ ਕੇਸ ਸਾਹਮਣੇ ਆ ਗਿਆ ਹੈ। ਓਮੀਕ੍ਰੋਨ ਦਾ ਮਰੀਜ਼ ਨਵਾਂਸ਼ਹਿਰ ਦੇ ਮੁਕੰਦਪੁਰ ’ਚ ਸਾਹਮਣੇ ਆਇਆ ਹੈ। ਇਹ ਮਰੀਜ਼ ਚਾਰ ਦਸੰਬਰ ਨੂੰ ਸਪੇਨ ਤੋਂ ਆਇਆ ਸੀ। ਉਸ ਨੂੰ ਉਦੋਂ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਸੀ।

ਸ਼ਖਸ ‘ਚ ਜੀਨੋਮ ਸੀਕਵੈਂਸਿੰਗ ਨਾਲ ਓਮੀਕ੍ਰੋਨ ਵੈਰੀਐਂਟ ਦੀ ਪੁਸ਼ਟੀ ਹੋਈ ਸੀ। ਹਾਲਾਂਕਿ ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਇਹ ਵਿਅਕਤੀ ਸਿਹਤਯਾਬ ਹੋ ਚੁੱਕਾ ਹੈ। ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਸ ਦੇ ਸੰਪਰਕ ’ਚ ਆਏ 13 ਲੋਕਾਂ ’ਚੋਂ ਦੋ ਪਾਜ਼ੇਟਿਵ ਆਏ ਸਨ। ਉਹ ਵੀ ਠੀਕ ਹੋ ਕੇ ਘਰ ਜਾ ਚੁੱਕੇ ਹਨ। ਹਾਲਾਂਕਿ ਇਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆਉਣੀ ਬਾਕੀ ਹੈ।

ਜ਼ਿਕਰਯੋਗ ਹੈ ਕਿ ਮਾਰਚ 2020 ’ਚ ਸੂਬੇ ਦਾ ਪਹਿਲਾ ਕੋਰਨਾ ਪਾਜ਼ੇਟਿਵ ਕੇਸ ਵੀ ਨਵਾਂਸ਼ਹਿਰ ’ਚ ਹੀ ਆਇਆ ਸੀ। ਉਦੋਂ ਇਟਲੀ ਤੋਂ ਬੰਗਾ ਦੇ ਪਿੰਡ ਪਠਲਾਵਾ ’ਚ ਆਏ ਇਕ ਵਿਅਕਤੀ ਕਾਰਨ ਕਈ ਲੋਕ ਇਨਫੈਕਟਿਡ ਹੋ ਗਏ ਸਨ। 18 ਮਾਰਚ, 2020 ਨੂੰ ਉਸ ਵਿਅਕਤੀ ਦੀ ਮੌਤ ਹੋ ਗਈ ਸੀ। ਹੁਣ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਚੁੱਕਿਆ ਹੈ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਸਾਰੇ ਅਧਿਕਾਰੀਆਂ ਨੂੰ ਕੋਵਿਡ ਟੈਸਟਿੰਗ ਤੇ ਵੈਕਸੀਨੇਸ਼ਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...