May 26, 2026, 1:26 am
----------- Advertisement -----------
HomeNewsBreaking Newsਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ Online IDs ਨੂੰ ਲੈ ਕੇ ਅਮਨ...

ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ Online IDs ਨੂੰ ਲੈ ਕੇ ਅਮਨ ਅਰੋੜਾ ਨੇ ਦਿੱਤੇ ਵਿਭਾਗ ਨੂੰ ਹੁਕਮ

Published on

----------- Advertisement -----------

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਅਖੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।

ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ।

ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ‘ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...