ਚੰਡੀਗੜ੍ਹ: ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ’ਚ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਹਮਲਾ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ ਹੁਣ ਸੋਨੀ ਨੇ ‘ਆਪ’ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਇੱਕ ਚੈੱਨਲ ਨੂੰ ਦਿੱਤੇ ਇੰਟਰਵਿਓ ‘ਚ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ’ਚ ਦਮ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਹੈਲਥ ਅਤੇ ਵੈੱਲਨੈੱਸ ਸੈਂਟਰਾਂ ਦੀ ਜੇਕਰ ਤੁਲਨਾ ਕੀਤੀ ਜਾਵੇ ਤਾਂ ਪੰਜਾਬ ’ਚ ਇਨ੍ਹਾਂ ਦੀ ਗਿਣਤੀ 2896 ਹੈ ਜਦਕਿ ਦਿੱਲੀ ’ਚ ਮੁਹੱਲਾ ਕਲੀਨਿਕ 500 ਹਨ ਅਤੇ ਉਪ ਕੇਂਦਰ 204 ਹਨ। ਪੰਜਾਬ ’ਚ ਜੇਕਰ 2.85 ਕਰੋੜ ਜਨਸੰਖਿਆ ਨਿਵਾਸ ਕਰਦੀ ਹੈ ਤਾਂ ਦਿੱਲੀ ’ਚ ਵੀ 1.9 ਕਰੋੜ ਜਨਸੰਖਿਆ ਨਿਵਾਸ ਕਰ ਰਹੀ ਹੈ। ਇਨ੍ਹਾਂ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ’ਚ ਸਿਹਤ ਸਹੂਲਤਾਂ ਬਿਹਤਰ ਹਨ।