May 30, 2026, 5:20 pm
----------- Advertisement -----------
HomeNewsBreaking Newsਆਸਟ੍ਰੇਲੀਆ ’ਚ ਸਿੱਖ ਡਾਕੀਏ ਨੇ ਜਿੱਤਿਆ ਲੋਕਾਂ ਦਾ ਦਿਲ, ਪ੍ਰਿਯੰਕਾ ਚੋਪੜਾ...

ਆਸਟ੍ਰੇਲੀਆ ’ਚ ਸਿੱਖ ਡਾਕੀਏ ਨੇ ਜਿੱਤਿਆ ਲੋਕਾਂ ਦਾ ਦਿਲ, ਪ੍ਰਿਯੰਕਾ ਚੋਪੜਾ ਨੇ ਵੀ ਕੀਤੀ ਤਾਰੀਫ਼

Published on

----------- Advertisement -----------

ਜਿੱਥੇ ਲੋਕ ਸਿਰਫ ਆਪਣੇ ਕੰਮ ਨਾਲ ਹੀ ਮਤਲਬ ਰੱਖਦੇ ਹਨ, ਉਥੇ ਆਸਟ੍ਰੇਲੀਆ ਵਿੱਚ ਇੱਕ ਭਾਰਤੀ ਮੂਲ ਦੇ ਸਿੱਖ ਡਾਕੀਏ ਨੇ ਅਜਿਹਾ ਕੰਮ ਕੀਤਾ ਜਿਸ ਨੇ ਪੂਰੀ ਦੁਨੀਆ ਦਾ ਦਿਲ ਜਿੱਤ ਲਿਆ। ਪਾਰਸਲ ਡਿਲੀਵਰ ਕਰਨ ਆਏ ਇਸ ਡਾਕੀਏ ਨੇ ਨਾ ਸਿਰਫ਼ ਡਿਲੀਵਰੀ ਕੀਤੀ, ਸਗੋਂ ਔਰਤ ਦੇ ਕੱਪੜੇ ਅਚਾਨਕ ਆਏ ਮੀਂਹ ਤੋਂ ਵੀ ਬਚਾਏ।

ਵੇਰੀਟੀ ਵੈਂਡਲ ਨਾਂ ਦੀ ਇੱਕ ਔਰਤ ਨੇ ਇੰਸਟਾਗ੍ਰਾਮ ‘ਤੇ ਇਹ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਡਾਕੀਏ ਨੇ ਆਪਣੀ ਡਿਊਟੀ ਨਿਭਾਉਣ ਦੇ ਨਾਲ-ਨਾਲ ਔਰਤ ਦੇ ਧੋਤੇ ਕੱਪੜਿਆਂ ਨੂੰ ਵੀ ਮੀਂਹ ਤੋਂ ਬਚਾਉਣਾ ਸ਼ੁਰੂ ਕਰ ਦਿੱਤਾ, ਉਸ ਨੇ ਕੱਪੜੇ ਸਾਫ਼-ਸੁਥਰੇ ਢੰਗ ਨਾਲ ਮੋੜੇ ਅਤੇ ਉਹਨਾਂ ਨੂੰ ਇੱਕ ਸੁਰੱਖਿਅਤ ਜਗ੍ਹਾ ‘ਤੇ ਰੱਖਿਆ।

ਜਦੋਂ ਵੇਰੀਟੀ ਘਰ ਵਾਪਸ ਆਈ, ਤਾਂ ਉਸ ਨੇ ਦੇਖਿਆ ਕਿ ਉਸ ਦੇ ਕੱਪੜੇ ਅੰਦਰ ਰੱਖੀ ਹੋਈ ਸੀ ਅਤੇ ਇੱਕ ਹੱਥ ਨਾਲ ਲਿਖਿਆ ਇੱਕ ਨੋਟ ਵੀ ਉੱਥੇ ਪਿਆ ਸੀ। ਨੋਟ ਵਿੱਚ ਡਾਕੀਏ ਨੇ ਲਿਖਿਆ ਸੀ ਕਿ ਜਦੋਂ ਮੀਂਹ ਸ਼ੁਰੂ ਹੋਇਆ ਤਾਂ ਉਸਨੇ ਕੱਪੜੇ ਸੁਰੱਖਿਅਤ ਰੱਖੇ ਤਾਂ ਜੋ ਉਹ ਗਿੱਲੇ ਨਾ ਹੋਣ। ਇਸ ਭਾਵੁਕ ਪਲ ਨੂੰ ਸਾਂਝਾ ਕਰਦੇ ਹੋਏ, ਵੈਰੀਟੀ ਨੇ ਫੇਸਬੁੱਕ ‘ਤੇ ਲਿਖਿਆ, This is 1 in a million… ਜਦੋਂ ਮੈਂ ਘਰ ਆਈ, ਤਾਂ ਕੱਪੜੇ ਗਾਇਬ ਸਨ। ਮੈਨੂੰ ਲੱਗਿਆ ਕਿ ਮੀਂਹ ਨੇ ਸਭ ਕੁਝ ਖਰਾਬ ਕਰ ਦਿੱਤਾ ਹੋਵੇਗਾ, ਪਰ ਸੀਸੀਟੀਵੀ ਦੇਖਣ ਤੋਂ ਬਾਅਦ, ਮੈਨੂੰ ਪਤਾ ਲੱਗਾ ਕਿ ਪੋਸਟਮੈਨ ਨੇ ਉਨ੍ਹਾਂ ਨੂੰ ਬਚਾਇਆ ਹੈ।

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਲੋਕਾਂ ਨੇ ਉਸ ਨੂੰ Real-oife Hero ਅਤੇ Gem of a Human Being ਕਹਿ ਕੇ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ। ਕਿਸੇ ਨੇ ਲਿਖਿਆ, Beautiful randomness of kindness, ਅੱਜਕੱਲ੍ਹ ਬਹੁਤ ਘੱਟ ਹੈ। ਇਹ ਵੀਡੀਓ ਇੰਨਾ ਵਾਇਰਲ ਹੋਇਆ ਕਿ ਬਾਲੀਵੁੱਡ ਅਤੇ ਹਾਲੀਵੁੱਡ ਸਟਾਰ ਪ੍ਰਿਯੰਕਾ ਚੋਪੜਾ ਨੇ ਵੀ ਇਸ ਵੱਲ ਧਿਆਨ ਦਿੱਤਾ ਅਤੇ ਪੋਸਟ ਦੀ ਸ਼ਲਾਘਾ ਕੀਤੀ। ਲੋਕ ਕਹਿੰਦੇ ਹਨ ਕਿ ਮਨੁੱਖਤਾ ਦੀਆਂ ਛੋਟੀਆਂ ਉਦਾਹਰਣਾਂ ਹੀ ਦੁਨੀਆ ਨੂੰ ਸੁੰਦਰ ਬਣਾਉਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...