ਝੋਨੇ ਦੀ ਬੁਆਈ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਵੀ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸਨੂੰ ਲੈ ਕੇ ਕਾਫੀ ਅਲਰਟ ਹਨ। ਹਾਲ ਹੀ ਵਿੱਚ ਜਦੋਂ ਉਹ ਲੁਧਿਆਣਾ ਆਏ ਸਨ ਤਾਂ ਉਨ੍ਹਾਂ ਨਾ ਸਿਰਫ਼ ਝੋਨੇ ਦੀ ਬੁਆਈ ਨੂੰ ਲੈ ਕੇ ਜਾਣਕਾਰੀ ਦਿੱਤੀ ਸੀ, ਸਗੋਂ ਖੇਤੀ ਵਿਗਿਆਨੀਆਂ ਵੱਲੋਂ ਧਰਤੀ ਹੇਠਲੇ ਪਾਣੀ ਦੇ ਘੱਟ ਹੁੰਦੇ ਪੱਧਰ ਦਾ ਵੀ ਤੋੜ ਦੱਸਿਆ ਸੀ।ਹਰ ਸਾਲ ਸੂਬੇ ਵਿੱਚ ਝੋਨੇ ਦੀ ਲਵਾਈ 15 ਤੋਂ 20 ਜੂਨ ਦੇ ਵਿਚਕਾਰ ਸ਼ੁਰੂ ਹੁੰਦੀ ਸੀ, ਪਰ ਕਿਸਾਨਾਂ ਦੀ ਮੁਸ਼ਕਿਲਾਂ ਦਾ ਧਿਆਨ ਰੱਖਦਿਆਂ ਇਸ ਵਾਰ ਸਰਕਾਰ ਨੇ 1 ਜੂਨ ਤੋਂ ਝੋਨੇ ਦੀ ਲਵਾਈ ਦਾ ਐਲਾਨ ਕੀਤਾ ਹੈ। ਇਸਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਹੈ। ਖੇਤੀਬਾੜੀ ਮਾਹਿਰਾਂ ਅਤੇ ਸਬੰਧਿਤ ਏਜੰਸੀਆਂ ਦਾ ਤਰਕ ਹੈ ਕਿ ਨਿਰਧਾਰਤ ਸੀਜ਼ਨ ਤੋਂ 20 ਦਿਨ ਪਹਿਲਾਂ ਝੋਨੇ ਦੀ ਲਵਾਈ ਕਰਨ ਨਾਲ ਭਵਿੱਖ ਵਿੱਚ ਸੂਬੇ ਦੇ ਕਈ ਖੇਤਰਾਂ ਵਿੱਚ ਜ਼ਮੀਨੀ ਪਾਣੀ ਦਾ ਸੰਕਟ ਪੈਦਾ ਹੋ ਸਕਦਾ ਹੈ। ਇਸ ਦੇ ਜਵਾਬ ਦੇ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਸਨੂੰ ਲੈ ਕੇ ਨਵਾਂ ਉਪਰਾਲਾ ਕਰਨ ਜਾ ਰਹੇ ਹਨ ਜਿਸ ਨਾਲ ਆਉਣ ਵੇਲੇ ਸਮੇਂ ਦੇ ਵਿੱਚ ਪਾਣੀ ਦੇ ਸੰਕਟ ਨੂੰ ਘੱਟ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਨੂੰ ਕੇਂਦਰ ਵੱਲੋਂ ਤੈਅ ਕੀਤੀ 18 ਫੀਸਦੀ ਨਮੀ ਦੀ ਸ਼ਰਤ ਕਾਰਨ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਇਆ ਜਾ ਸਕੇਗਾ।
----------- Advertisement -----------
ਪੰਜਾਬ ਵਿੱਚ ਇੱਕ ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਮਾਨ ਸਰਕਾਰ ਨੇ ਸੂਬੇ ਨੂੰ 3 ਜ਼ੋਨਾਂ ਵਿੱਚ ਵੰਡਿਆ
Published on
----------- Advertisement -----------












