October 13, 2026, 6:19 am
----------- Advertisement -----------
HomeNewsBreaking Newsਪਾਕਿਸਤਾਨ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਹਮਲਾ

ਪਾਕਿਸਤਾਨ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਹਮਲਾ

Published on

----------- Advertisement -----------

ਜਿਵੇਂ ਹੀ ਪੰਜਾਬ ਵਿੱਚ ਹਨੇਰਾ ਹੋਇਆ, ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਅੰਦਰ ਦਾਖਲ ਹੋਏ, ਤਾਂ ਫੌਜ ਦੇ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਮਾਰਨਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।

ਫਿਰੋਜ਼ਪੁਰ ਦੇ ਪਿੰਡ ਖਾਈ ਸੇਮੇ ਵਿੱਚ ਡਰੋਨ ਡਿੱਗਣ ਤੋਂ ਬਾਅਦ ਇੱਕ ਘਰ ਨੂੰ ਅੱਗ ਲੱਗ ਗਈ। ਇੱਥੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਤਿੰਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਡਰੋਨ ਡਿੱਗਿਆ ਤਾਂ ਘਰ ਦੀਆਂ ਲਾਈਟਾਂ ਜਗ ਰਹੀਆਂ ਸਨ। ਉਸੇ ਸਮੇਂ, ਗੁਰਦਾਸਪੁਰ ਦੇ ਕਰਤਾਰਪੁਰ ਲਾਂਘੇ ਤੋਂ 20 ਕਿਲੋਮੀਟਰ ਦੂਰ ਇੱਕ ਜ਼ੋਰਦਾਰ ਧਮਾਕਾ ਹੋਇਆ।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਾਜੂ ਬੇਲਾ ਛਿੱਛਰਾ ਵਿਖੇ ਸਵੇਰੇ ਪੌਣੇ ਪੰਜ ਵਜੇ ਵੱਡਾ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਇਸ ਪਿੰਡ ਦੇ ਖਾਲੀ ਖੇਤ ਵਿਚ 40 ਫੁੱਟ ਲੰਬਾ ਤੇ 15 ਫੁੱਟ ਡੂੰਘਾ ਟੋਇਆ ਬਣ ਗਿਆ ਹੈ ਅਤੇ ਪਿੰਡ ਦੇ ਲੋਕ ਇਸ ਧਮਾਕੇ ਦੀ ਆਵਾਜ਼ ਤੋਂ ਬਾਅਦ ਡਰ ਗਏ ਅਤੇ ਤਿੰਨ ਤੋਂ ਚਾਰ ਕਿਲੋਮੀਟਰ ਦੇ ਏਰੀਏ ਦੇ ਵਿਚ ਲੋਕਾਂ ਦੇ ਘਰਾਂ ਦੀਆਂ ਖਿੜਕੀਆਂ ਟੁੱਟ ਗਈਆਂ। ਇਸ ਦੌਰਾਨ ਪੂਰਾ ਪਿੰਡ ਮੌਕੇ ’ਤੇ ਇਕੱਠਾ ਹੋ ਗਿਆ।

ਦੇਰ ਰਾਤ ਕਰੀਬ 2.37 ਤੋਂ 2.40 ਦਰਮਿਆਨ ਤਿੰਨ ਧਮਾਕੇ ਹੋਏ, ਜਿਸ ਦੌਰਾਨ ਪਿੰਡ ਖਲਿਆਣ ਦੇ ਖ਼ੇਤਾਂ ਵਿਚ ਅੱਗ ਲੱਗ ਗਈ। ਮੌਕੇ ’ਤੇ ਪੁੱਜੀ ਫਾਇਰ ਬਿ੍ਰਗੇਡ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਜਾਨੀ ਨੁਕਸਾ ਤੋਂ ਬਚਾਅ ਰਿਹਾ।

ਦੇਰ ਰਾਤ ਕੋਈ 1:30 ਵਜੇ ਦੇ ਕਰੀਬ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਬੁਰਜ ਮੱਖਣ ਸਿੰਘ ਵਾਲਾ ਵਿਖੇ ਵੀ ਹਲਕੇ ਧਮਾਕੇ ਦੀ ਅਵਾਜ਼ ਤੋਂ ਬਾਅਦ ਲੋਕ ਜਦੋਂ ਆਪਣੇ ਘਰਾਂ ਤੋਂ ਬਾਹਰ ਨਿਕਲੇ ਤਾਂ ਰਿਹਾਇਸ਼ੀ ਖੇਤਰ ਦੇ ਨਾਲ ਹੀ ਹਵਾਈ ਹਥਿਆਰ ਦਾ ਇਕ ਹਿੱਸਾ ਡਿੱਗਿਆ ਮਿਲਿਆ। ਪਿੰਡ ਵਾਸੀਆਂ ਅਨੁਸਾਰ ਇਸ ਹਵਾਈ ਹਥਿਆਰ ਦੇ ਟੁਕੜੇ ਦੇ ਟਕਰਾਉਣ ਨਾਲ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਪਰ ਹੋਰ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ। ਮੌਕੇ ’ਤੇ ਫੌਜ ਤੇ ਪੰਜਾਬ ਪੁਲਿਸ ਸਾਂਝਾ ਅਭਿਆਨ ਚਲਾ ਰਿਹਾ ਹੈ।

ਕਪੂਰਥਲਾ ‘ਦੇ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਵੱਡਾ ਭਨਵਾਲ ਵਿਖੇ ਇਕ ਘਰ ਦੀ ਛੱਤ ’ਤੇ ਰਾਕਟ ਸੈੱਲ ਡਿੱਗਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸਵੇਰੇ ਕਰੀਬ ਪੰਜ ਵਜੇ ਇਹ ਰਾਕੇਟ ਸ਼ੈਲ ਇਕ ਘਰ ਦੀ ਛੱਤ ’ਤੇ ਡਿੱਗਾ, ਜਿਸ ਨਾਲ ਘਰ ਦੀ ਛੱਤ ’ਤੇ ਵੱਡਾ ਸੁਰਾਖ ਹੋ ਗਿਆ। ਪਰ ਕਿਸੇ ਤਰ੍ਹਾਂ ਦੀ ਕੋਈ ਜਾਨੀ ਮਾਲੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਪਿੰਡ ਦੇ ਸਰਪੰਚ ਅਤੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਨੂੰ ਇਸ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ।

ਜਲੰਧਰ ਦੇ ਭੋਗਪੁਰ ਵਿਖੇ ਬੀਤੀ ਰਾਤ ਨਜ਼ਦੀਕੀ ਪਿੰਡ ਕਰੇਸ਼ੀਆ ਦੇ ਖੇਤਾਂ ਵਿਚ ਪਾਕਿਸਤਾਨੀ ਮਿਜ਼ਾਇਲ ਦੇ ਟੁਕੜੇ ਡਿੱਗੇ ਹਨ।

ਹਮਲੇ ਦੌਰਾਨ, ਪਠਾਨਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਾਜ਼ਿਲਕਾ, ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਵਿੱਚ ਵੀ ਬਲੈਕਆਊਟ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...