November 18, 2026, 11:55 am
----------- Advertisement -----------
HomeNewsBreaking Newsਪਾਕਿਸਤਾਨ : ਬਲੋਚਿਸਤਾਨ ’ਚ ਬੰਦੂਕਧਾਰੀਆਂ ਨੇ ਬੱਸ ’ਚ 6 ਮੁਸਾਫ਼ਰਾਂ ਦਾ ਕੀਤਾ...

ਪਾਕਿਸਤਾਨ : ਬਲੋਚਿਸਤਾਨ ’ਚ ਬੰਦੂਕਧਾਰੀਆਂ ਨੇ ਬੱਸ ’ਚ 6 ਮੁਸਾਫ਼ਰਾਂ ਦਾ ਕੀਤਾ ਕਤਲ

Published on

----------- Advertisement -----------

ਬਲੋਚਿਸਤਾਨ ’ਚ ਸ਼ੱਕੀ ਅਤਿਵਾਦੀਆਂ ਨੇ ਗਵਾਦਰ ਨੇੜੇ ਕਰਾਚੀ ਜਾ ਰਹੀ ਇਕ ਬੱਸ ਨੂੰ ਰੋਕ ਕੇ ਪੰਜਾਬ ਦੇ 6 ਮੁਸਾਫ਼ਰਾਂ  ਦੀ ਹੱਤਿਆ ਕਰ ਦਿਤੀ। ਐੱਸ.ਐੱਸ.ਪੀ. ਹਾਫਿਜ਼ ਬਲੋਚ ਨੇ ਪੁਸ਼ਟੀ ਕੀਤੀ ਕਿ ਪੀੜਤਾਂ ਨੂੰ ਉਨ੍ਹਾਂ ਦੀ ਪਛਾਣ ਦੇ ਅਧਾਰ ’ਤੇ  ਨਿਸ਼ਾਨਾ ਬਣਾਇਆ ਗਿਆ ਸੀ ਅਤੇ ਤਿੰਨ ਹੋਰਾਂ ਨੂੰ ਅਗਵਾ ਕਰ ਲਿਆ ਗਿਆ ਸੀ।

ਕਿਸੇ ਵੀ ਸਮੂਹ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਨਸਲੀ ਬਲੋਚ ਅਤਿਵਾਦੀ ਸਮੂਹ ਪਹਿਲਾਂ ਵੀ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਚੁਕੇ ਹਨ। ਅਤਿਵਾਦੀਆਂ ਨੇ ਯੂਰੀਆ ਲੈ ਕੇ ਜਾ ਰਹੇ ਟ੍ਰੇਲਰਾਂ ਨੂੰ ਵੀ ਸਾੜ ਦਿਤਾ ਅਤੇ ਹਾਈਵੇਅ ਜਾਮ ਕਰ ਦਿਤੇ, ਜਿਸ ਤੋਂ ਬਾਅਦ ਸੁਰੱਖਿਆ ਮੁਹਿੰਮ ਚਲਾਈ ਗਈ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਮਲੇ ਦੀ ਨਿੰਦਾ ਕਰਦਿਆਂ ਅਤਿਵਾਦੀਆਂ ਨੂੰ ਬਲੋਚਿਸਤਾਨ ਦੀ ਤਰੱਕੀ ਦਾ ਦੁਸ਼ਮਣ ਦਸਿਆ। ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਕਿਹਾ ਕਿ ਉਹ ਬਲੋਚਿਸਤਾਨ ’ਚ ਤਰੱਕੀ ਨਹੀਂ ਵੇਖ ਸਕਦੇ। ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਘਟਨਾ ਨੂੰ ਘਿਨਾਉਣਾ ਅਤੇ ਕਾਇਰਾਨਾ ਕਰਾਰ ਦਿਤਾ ਅਤੇ ਇਨਸਾਫ ਦਾ ਵਾਅਦਾ ਕੀਤਾ।

ਹਾਲ ਹੀ ਦੇ ਮਹੀਨਿਆਂ ’ਚ ਵਿਦਰੋਹੀਆਂ ਦੀਆਂ ਗਤੀਵਿਧੀਆਂ ’ਚ ਵਾਧਾ ਹੋਇਆ ਹੈ, ਜਿਸ ’ਚ ਸੁਰੱਖਿਆ ਬਲਾਂ ਅਤੇ ਨਾਗਰਿਕਾਂ ’ਤੇ  ਹਮਲੇ ਵੀ ਸ਼ਾਮਲ ਹਨ। ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਬਲੋਚਿਸਤਾਨ ਨੂੰ ਸਰਕਾਰੀ ਪ੍ਰਾਜੈਕਟਾਂ ਅਤੇ ਚੀਨ-ਪਾਕਿਸਤਾਨ ਆਰਥਕ  ਗਲਿਆਰੇ ਨੂੰ ਨਿਸ਼ਾਨਾ ਬਣਾ ਕੇ ਲੰਮੇ  ਸਮੇਂ ਤੋਂ ਚੱਲ ਰਹੇ ਅਤਿਵਾਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਿੰਸਾ ਸੂਬੇ ਦੀ ਸਥਿਰਤਾ ਅਤੇ ਵਿਕਾਸ ਨੂੰ ਭੰਗ ਕਰਨਾ ਜਾਰੀ ਰਖਦੀ  ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...