October 8, 2026, 5:54 am
----------- Advertisement -----------
HomeNewsBreaking Newsਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

Published on

----------- Advertisement -----------

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਭਾਰਤੀ ਅਧਿਕਾਰੀਆਂ ਨੇ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਦੇ ਬਾਹਰ ਦਾ ਸੁਰੱਖਿਆ ਘੇਰਾ ਹਟਾਉਣ ਦਾ ਫੈਸਲਾ ਕੀਤਾ ਹੈ। ਹਾਈ ਕਮਿਸ਼ਨ ਦੇ ਬਾਹਰ ਤੋਂ ਸਾਹਮਣੇ ਆਏ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਹਾਈ ਕਮਿਸ਼ਨ ਦੇ ਬਾਹਰ ਬਾੜੇ ਦੀ ਤਰ੍ਹਾਂ ਲਗਾਇਆ ਗਿਆ ਬਾਹਰੀ ਸੁਰਖਿਆ ਘੇਰਾ ਹਟਾ ਦਿਤਾ ਗਿਆ ਹੈ। ਅਧਿਕਾਰੀਆਂ ਨੇ ਟ੍ਰੈਫਿਕ ਬੋਲਾਰਡ ਤੇ ਬੈਰੀਕੇਡਸ ਵੀ ਹਟਾ ਦਿੱਤੇ ਹਨ। ਪਹਿਲਾਂ ਇਸ ਡਿਪੋਲਮੈਟਿਕ ਪਰਿਸਰ ਦੀ ਸੁਰੱਖਿਆ ਕਾਰਨ ਇਥੇ ਘੇਰਾ ਬਣਾ ਕੇ ਰੱਖਿਆ ਗਿਆ ਸੀ।

ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਦਾ ਸੁਰੱਖਿਆ ਘੇਰਾ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ, ਇਸ ਸਬੰਧੀ ਭਾਰਤ ਸਰਕਾਰ, ਦਿੱਲੀ ਪੁਲਿਸ ਜਾਂ ਕਿਸੇ ਹੋਰ ਉੱਚ ਅਧਿਕਾਰੀ ਵੱਲੋਂ ਫਿਲਹਾਲ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਇਹ ਗੱਲ ਜਗ ਜ਼ਾਹਿਰ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧ ਵਿਚ ਤਣਾਅ ਲੰਬੇ ਸਮੇਂ ਤੋਂ ਬਰਕਰਾਰ ਹੈ।

ਦਿੱਲੀ ਵਿਚ ਚੁੱਕੇ ਗਏ ਇਸ ਕਦਮ ਨੂੰ ਇਸ ਕਦਮ ਨੂੰ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪਾਕਿਸਤਾਨ ਦੀ ਹਾਲੀਆ ਕਾਰਵਾਈ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਪਾਕਿਸਤਾਨੀ ਅਧਿਕਾਰੀਆਂ ਨੇ ਇਸਲਾਮਾਬਾਦ ਸਥਿਤ ਭਾਰੀ ਹਾਈ ਕਮਿਸ਼ਨ ਦੇ ਬਾਹਰ ਲਗਾਏ ਗਏ ਪਾਰਕਿੰਗ ਪੋਲ ਹਟਾ ਦਿੱਤੇ ਸਨ। ਇਸ ਦੇ ਬਾਅਦ ਭਾਰਤ ਵੱਲੋਂ ਪਾਕਿਸਤਾਨ ਦੇ ਕੂਟਨੀਤਕ ਮਿਸ਼ਨ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਵਿੱਚ ਤਬਦੀਲੀ ਕੀਤੀ ਗਈ।

ਭਾਰਤ-ਪਾਕਿਸਤਾਨ ਦੇ ਵਿਚ ਤਣਾਅ ਵਧਣ ‘ਤੇ ਇਸ ਤਰ੍ਹਾਂ ਦੇ ਜਵਾਬੀ ਪ੍ਰਸ਼ਾਸਨਿਕ ਕਦਮ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ। ਦੋਵੇਂ ਦੇਸ਼ ਸਮੇਂ-ਸਮੇਂ ‘ਤੇ ਇਕ-ਦੂਜੇ ਦੇ ਕੂਟਨੀਤਕ ਮੁਲਾਜ਼ਮਾਂ ਦੀ ਗਿਣਤੀ ਘਟਾਉਣ, ਆਵਾਜਾਈ ਤੇ ਪਹੁੰਚ ‘ਤੇ ਪ੍ਰਤੀਬੰਧ ਲਗਾਉਣ ਤੇ ਮਿਸ਼ਨ ਨਾਲ ਜੁੜੀਆਂ ਸਹੂਲਤਾਂ ਨੂੰ ਸੀਮਤ ਕਰਨ ਵਰਗੇ ਫੈਸਲੇ ਲੈਂਦੇ ਰਹੇ ਹਨ। ਅਜਿਹੇ ਵਿਚ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਸੁਰਖਿਆ ਘੇਰੇ ਨੂੰ ਹਟਾਇਆ ਜਾਣਾ ਵੀ ਇਸੇ ਸਿਲਸਿਲੇ ਦਾ ਹਿੱਸਾ ਮੰਨਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...