June 18, 2026, 2:17 am
----------- Advertisement -----------
HomeNewsBreaking Newsਪਾਕਿਸਤਾਨ ਵੱਲੋਂ ਪੁੰਛ ਦੇ ਗੁਰੂਘਰ ‘ਤੇ ਹਮਲਾ, ਰਾਗੀ ਸਿੰਘ ਸਣੇ ਗੁਰਸਿੱਖਾਂ ਦੀ...

ਪਾਕਿਸਤਾਨ ਵੱਲੋਂ ਪੁੰਛ ਦੇ ਗੁਰੂਘਰ ‘ਤੇ ਹਮਲਾ, ਰਾਗੀ ਸਿੰਘ ਸਣੇ ਗੁਰਸਿੱਖਾਂ ਦੀ ਗਈ ਜਾਨ

Published on

----------- Advertisement -----------

ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਜੋਂ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਦੀ ਕਾਇਰਾਨਾ ਹਰਕਤ ਸਾਹਮਣੇ ਆਈ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸੈਂਟਰਲ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਕੁਝ ਸਿੱਖ ਲੋਕ ਮਾਰੇ ਗਏ, ਜਿਨ੍ਹਾਂ ਵਿਚ ਗੁਰੂਘਰ ਦੇ ਰਾਗੀ ਭਾਈ ਅਮਰੀਕ ਸਿੰਘ ਸਣੇ ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਦੀ ਮੌਤ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿਖੇਧੀ ਕੀਤੀ।ਉਸ ਪਵਿੱਤਰ ਸਥਾਨ ‘ਤੇ ਜਿੱਥੇ ਸਾਰਿਆਂ ਦੀ ਭਲਾਈ ਲਈ ਰੋਜ਼ਾਨਾ ਪ੍ਰਾਰਥਨਾਵਾਂ ਕੀਤੀਆਂ ਜਾਂਦੀਆਂ ਹਨ। ਨਾਗਰਿਕਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਉਲੰਘਣਾ ਹੈ। ਇਸ ਹਮਲੇ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਤਣਾਅ ਹੈ ਅਤੇ ਫੌਜ ਇਸ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਜਗ੍ਹਾ ‘ਤੇ ਅਜਿਹਾ ਹਮਲਾ ਕਰਨਾ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਪਾਕਿਸਤਾਨ ਫੌਜ ਵੱਲੋਂ ਪੁਣਛ ਦੇ ਪਵਿੱਤਰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ‘ਤੇ ਕੀਤੇ ਗਏ ਅਣਮਨੁੱਖੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ।

ਉਨ੍ਹਾਂ ਅੱਗੇ ਲਿਖਿਆ, “ਸ਼੍ਰੋਮਣੀ ਅਕਾਲੀ ਦਲ ਮ੍ਰਿਤਕ ਗੁਰਸਿੱਖਾਂ ਦੇ ਪਰਿਵਾਰਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਦੋਸਤਾਂ ਅਤੇ ਅਜ਼ੀਜ਼ਾਂ ਲਈ ਹਿੰਮਤ ਦੀ ਅਰਦਾਸ ਕਰਦਾ ਹੈ। ਅਸੀਂ ਮੰਗ ਕਰਦੇ ਹਾਂ ਕਿ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਲਈ ਸਨਮਾਨਿਤ ਕੀਤਾ ਜਾਵੇ ਅਤੇ ਦੁਖੀ ਪਰਿਵਾਰਾਂ ਨੂੰ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...