September 24, 2026, 2:29 pm
----------- Advertisement -----------
HomeNewsBreaking Newsਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ

ਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ

Published on

----------- Advertisement -----------

ਪੰਜਾਬ ‘ਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵਲੋਂ ਇਸ ਸੰਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਸੰਜੀਵ ਅਰੋੜਾ ਨੇ ਆਪਣੀ ਨਵੀਂ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਨਾਲ ਰਾਜ ਸਭਾ ਦੀ ਇਹ ਸੀਟ ਖਾਲੀ ਹੋ ਗਈ, ਜਿਸ ਲਈ ਹੁਣ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।

ਚੋਣ ਕਮਿਸ਼ਨ ਦੇ ਅਨੁਸਾਰ, ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਦਾਖ਼ਲ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ। ਉਮੀਦਵਾਰਾਂ ਵਲੋਂ ਦਾਖ਼ਲ ਕੀਤੇ ਜਾਣ ਵਾਲੇ ਨਾਮਜ਼ਦਗੀ ਪੱਤਰਾਂ ਦੀ ਜਾਂਚ, ਵਾਪਸੀ ਦੀ ਮਿਆਦ ਅਤੇ ਵੋਟਿੰਗ ਪ੍ਰਕਿਰਿਆ ਸੰਬੰਧੀ ਤਫ਼ਸੀਲ ਵੀ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸਮੇਂ ਦੇ ਅਨੁਸਾਰ ਜਾਰੀ ਕੀਤੀ ਜਾਵੇਗੀ।

ਇਸ ਚੋਣ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਾਰੇ ਵੱਡੇ ਸਿਆਸੀ ਦਲ ਆਪਣੀ-ਆਪਣੀ ਤਿਆਰੀਆਂ ਵਿਚ ਜੁੱਟ ਗਏ ਹਨ। ਆਪ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੰਭਾਵੀ ਉਮੀਦਵਾਰਾਂ ਦੇ ਨਾਮਾਂ ’ਤੇ ਵਿਚਾਰ-ਵਟਾਂਦਰਾ ਜਾਰੀ ਹੈ।

ਰਾਜ ਸਭਾ ਦੀ ਇਹ ਜ਼ਿਮਨੀ ਚੋਣ ਨਾ ਸਿਰਫ਼ ਪੰਜਾਬ ਦੀ ਰਾਜਨੀਤੀ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਸਗੋਂ ਇਸ ਦੇ ਨਤੀਜਿਆਂ ਤੋਂ ਸੂਬੇ ਵਿਚ ਵੱਖ-ਵੱਖ ਦਲਾਂ ਦੀ ਸਿਆਸੀ ਸਥਿਤੀ ਦਾ ਵੀ ਪਤਾ ਲਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...