ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹਾਲੇ ਤੱਕ ਵੀ ਨਾ ਕਰਵਾਉਣ ਦਾ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਕਾਬਿਲੇਗੌਰ ਹੈ ਕਿ 2024 ਦੇ ਅਗਸਤ ਸਤੰਬਰ ਮਹੀਨੇ ਵਿੱਚ ਇਹ ਚੋਣ ਹੋਣੀ ਸੀ। ਪਰ ਹਲੇ ਤੱਕ ਵੀ ਨਹੀਂ ਇਹ ਚੋਣ ਨਹੀਂ ਕਰਵਾਈ ਗਈ।ਭੀਸ਼ਮ ਕਿੰਗਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਪਾਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦੀ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ। ਚੀਫ ਸੈਕਟਰੀ ਪੰਜਾਬ, ਪ੍ਰਿੰਸੀਪਲ ਸੈਕਟਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਟੇਟ ਇਲੈਕਸ਼ਨ ਕਮਿਸ਼ਨ ਪੰਜਾਬ, ਅਤੇ ਪ੍ਰਿੰਸੀਪਲ ਸੈਕਟਰੀ ਇਲੈਕਸ਼ਨ ਡਿਪਾਰਟਮੈਂਟ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ।
----------- Advertisement -----------
ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਾ ਕਰਵਾਉਣ ਉਤੇ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਪੁੱਜਾ; ਸੁਣਵਾਈ ਅੱਜ
Published on
----------- Advertisement -----------












