ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ 5 ਅਕਤੂਬਰ ਤੱਕ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਬਣਾਉਣ ਸਬੰਧੀ ਸਰਕਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਥਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਦਿੱਤੇ ਗਏ ਹਨ ਕਿ 5 ਅਕਤੂਬਰ 2025 ਤੋਂ ਪਹਿਲਾਂ-ਪਹਿਲਾਂ ਚੋਣਾਂ ਨੂੰ ਮੁਕੰਮਲ ਕਰਵਾਇਆ ਜਾਵੇ। ਇਸ ਸਬੰਧੀ ਵਿਭਾਗ ਨੇ ਇੱਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ।
----------- Advertisement -----------
ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ, 5 ਅਕਤੂਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਹੁਕਮ ਜਾਰੀ
Published on
----------- Advertisement -----------












