November 10, 2026, 5:34 am
----------- Advertisement -----------
HomeNewsBreaking Newsਪੰਧੇਰ ਨੇ ਸੁਣਾਈਆ ਸਰਕਾਰ ਨੂੰ ਖਰੀਆਂ, ਸੁਣੋਂ ਕੀ ਹੈ ਅੱਗੇ ਦੀ ਰਣਨੀਤੀ...

ਪੰਧੇਰ ਨੇ ਸੁਣਾਈਆ ਸਰਕਾਰ ਨੂੰ ਖਰੀਆਂ, ਸੁਣੋਂ ਕੀ ਹੈ ਅੱਗੇ ਦੀ ਰਣਨੀਤੀ ?

Published on

----------- Advertisement -----------

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਸਰਦੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨ ਦੋਵੇਂ ਮੋਰਚਿਆਂ ’ਤੇ ਬੈਠੇ ਨੂੰ 10 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਅੱਜ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 26 ਤਰੀਕ ਨੂੰ ਸਮੁੱਚੇ ਪੰਜਾਬ ਦੀਆਂ ਸਾਰੀਆਂ ਟਰੇਡ ਯੂਨੀਅਨਾਂ, ਚਾਹੇ ਉਹ ਬਿਜਲੀ ਨਾਲ ਸਬੰਧਤ ਹੋਣ, ਰੋਡਵੇਜ਼ ਨਾਲ ਸਬੰਧਤ ਹੋਣ, ਮਜ਼ਦੂਰ ਯੂਨੀਅਨਾਂ ਨਾਲ ਸਬੰਧਤ ਹੋਣ, ਉਨ੍ਹਾਂ ਸਾਰੀਆਂ ਯੂਨੀਅਨਾਂ ਦੀ ਮੀਟਿੰਗ ਬੁਲਾਈ ਹੈ।ਪੰਧੇਰ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ 24 ਦਸੰਬਰ ਨੂੰ ਦੇਸ਼ ਭਰ ਵਿੱਚ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ 26 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਪੱਧਰ ’ਤੇ ਭੁੱਖ ਹੜਤਾਲ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ।ਕੇਂਦਰ ਸਰਕਾਰ ’ਤੇ ਵਰ੍ਹਦਿਆਂ ਪੰਧੇਰ ਨੇ ਕਿਹਾ ਕਿ ਭਾਜਪਾ ਦੇ ਜਿਹੜੇ ਲੋਕ ਸਾਜ਼ਿਸ਼ਵਾਦੀ ਨੀਤੀ ‘ਤੇ ਚੱਲ ਰਹੇ ਹਨ, ਚਾਹੇ ਉਹ ਪੰਜਾਬ ਦੇ ਹੋਣ, ਦੇਸ਼ ਦੇ ਹੋਣ ਜਾਂ ਹਰਿਆਣਾ ਦੇ, ਉਨ੍ਹਾਂ ਨੇ ਨਾਗਪੁਰ ‘ਚ ਆਪਣੀ ਟਰੇਨਿੰਗ ਅਤੇ ਮੋਦੀ ਸਰਕਾਰ ਦੀ ਕਾਰਪੋਰੇਟ ਨੀਤੀ ਨੂੰ ਦੇਖਦੇ ਹੋਏ ਜਿਸ ਤਰ੍ਹਾਂ ਦੀ ਨੀਤੀ ਬਣਾਈ ਹੈ ਅਤੇ ਇਹ ਇਸੀ ਨੀਤੀ ਦੇ ਅਨੁਸਾਰ ਬਿਆਨਬਾਜ਼ੀ ਕਰਦੇ ਹਨ।ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਨੇ ਪੂਰੇ ਦੇਸ਼ ਦੀ ਖੇਤੀ ਮੰਡੀ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਫੈਸਲਾ ਕੀਤਾ ਹੈ, ਇਸ ਲਈ ਉਨ੍ਹਾਂ ਨੇ ਦੇਸ਼ ਭਰ ਵਿੱਚ ਰਾਜ ਸਰਕਾਰਾਂ ਖੇਤੀਬਾੜੀ ਖਰੜੇ ਭੇਜੇ ਹਨ ਤਾਂ ਜੋ ਮੰਡੀਕਰਨ ਨੂੰ ਨਿੱਜੀ ਹੱਥਾਂ ਵਿੱਚ ਯਾਨੀ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਵਿੱਚ ਦਿੱਤਾ ਜਾ ਸਕੇ।ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਐਮ.ਐਸ.ਪੀ ਕਾਨੂੰਨੀ ਗਾਰੰਟੀ ਦੇਣ ਤੋਂ ਭੱਜ ਰਹੀ ਹੈ ਅਤੇ ਸਰਕਾਰ ਕਿਸਾਨਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਹਰਿਆਣਾ ਦੇ ਸੀਐਮ ਦੇ MSP ਗਾਰੰਟੀ ਬਾਰੇ ਦਿੱਤੇ ਗਏ ਬਿਆਨ ਤੇ ਬੋਲਦੀਆਂ ਕਿਹਾ ਕਿ CM ਸੈਣੀ ਹਰਿਆਣਾ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਹਰਿਆਣਾ ਸਰਕਾਰ 24 ਫਸਲਾਂ ’ਤੇ MSP ਦੇਵੇਗੀ।ਪੰਧੇਰ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ ਅਤੇ ਇੱਕ ਦਿਨ ਤੁਹਾਨੂੰ ਕਿਸਾਨਾਂ, ਮਜ਼ਦੂਰਾਂ ਅਤੇ ਦੇਸ਼ ਦੇ 140 ਕਰੋੜ ਲੋਕਾਂ ਅੱਗੇ ਝੁਕਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...