ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਨੌਕਰੀ ਮਿਲ ਗਈ ਹੈ। ਸਰਕਾਰ ਨੇ ਉਨ੍ਹਾਂ ਨੂੰ ਬਠਿੰਡਾ ‘ਚ ਕੋਚ ਨਿਯੁਕਤ ਕੀਤਾ ਹੈ। ਹੁਣ ਉਹ ਖਿਡਾਰੀਆਂ ਨੂੰ ਕੋਚਿੰਗ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਹੈ। ਨੌਕਰੀ ਮਿਲਣ ‘ਤੇ ਪਰਮਜੀਤ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ।ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਰਹਿਣ ਵਾਲੇ ਪਰਮਜੀਤ ਪਹਿਲਾਂ ਮੰਡੀ ਵਿੱਚ ਪੱਲੇਦਾਰੀ ਕਰਨ ਲਈ ਮਜਬੂਰ ਸਨ। ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਮੁਖ ਮੰਤਰੀ ਮਾਨ ਨੇ ਉਨ੍ਹਾਂ ਨਾਲ ਗੱਲ ਕੀਤੀ ਤੇ ਨੌਕਰੀ ਦਿੱਤੀ।
----------- Advertisement -----------
ਪੱਲੇਦਾਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਨੂੰ ਮਿਲੀ ਨੌਕਰੀ, CM ਮਾਨ ਨੇ ਦਿੱਤਾ ਨਿਯੁਕਤੀ ਪੱਤਰ
Published on
----------- Advertisement -----------












