ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਹਨ। ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ‘ਚ ਇਸ ਗੱਲ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਥੋੜ੍ਹਾ ਬੁਖਾਰ ਸੀ ਪਾਰ ਹੁਣ ਉਹ ਠੀਕ ਹਨ।
ਬਾਦਲ ਨੂੰ ਇਸ ਤੋਂ ਇਲਾਵਾ ਗਲਾ ਖ਼ਰਾਬ ਦੇ ਨਾਲ ਖੰਘ ਦੀ ਸ਼ਿਕਾਇਤ ਹੈ।
ਉਨ੍ਹਾਂ ਨੂੰ ਕੁਝ ਦਿਨ ਹੋਰ ਇੰਟੈਂਸਿਵ ਕੇਅਰ ਯੂਨਿਟ ‘ਚ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕੁੱਝ ਦਿਨ ਪਹਿਲਾਂ ਕੋਰੋਨਾ ਪੋਜ਼ੀਟਿਵ ਹੋਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ਼ ਲਈ DMC ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।












