ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਸਮਰਥਕ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸੈਕਟਰ 28 ਸਥਿਤ ਦਫ਼ਤਰ ਵਿਖੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।

ਪ੍ਰਕਾਸ਼ ਸਿੰਘ ਬਾਦਲ ਭਾਰਤ ਦੀ ਰਾਜਨੀਤੀ ਤੇ ਸਿੱਖ ਰਾਜਨੀਤੀ ਵਿੱਚ ਵਿਸ਼ਵ ਪੱਧਰ ’ਤੇ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ। ਨੌ ਵਾਰ ਵਿਧਾਇਕ ਬਣਨ ਤੇ ਪੰਜ ਵਾਰ ਮੁੱਖ ਮੰਤਰੀ ਬਣ ਚੁੱਕੇ ਹਨ, ਪ੍ਰਕਾਸ਼ ਸਿੰਘ ਬਾਦਲ ਅੱਜ ਭਾਰਤ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਹਨ, ਪੰਜਾਬ ਦੇ ਸਭ ਤੋਂ ਜ਼ਿਆਦਾ ਵਾਰ ਮੁੱਖ ਬਣਨ ਦਾ ਮਾਣ ਵੀ ਪ੍ਰਕਾਸ਼ ਸਿੰਘ ਬਾਦਲ ਦੇ ਹੀ ਨਾਮ ਹੈ।

ਰਾਜਨੀਤੀ ਦੇ ਬਾਬਾ ਬੋਹੜ ਸਨ ਪ੍ਰਕਾਸ਼ ਸਿੰਘ ਬਾਦਲ
ਬਾਦਲ ਰਾਜਨੀਤੀ ਦੇ ਬਾਬਾ ਬੋਹੜ ਤੇ ਸਿੱਖ ਆਗੂ ਵੀ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ ਖੁਰਾਣਾ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਮ ਰਘੂਰਾਜ ਸਿੰਘ ਅਤੇ ਮਾਤਾ ਦਾ ਨਾਮ ਸੁੰਦਰੀ ਕੌਰ ਸੀ.. ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਇੱਕ ਸਥਾਨਕ ਅਧਿਆਪਕ ਤੋਂ ਲਈ ਅਤੇ ਫਿਰ ਉਹ ਲੰਬੀ ਦੇ ਸਕੂਲ ਵਿੱਚ ਪੜ੍ਹਨ ਲੱਗੇ ਜਿੱਥੇ ਉਹ ਬਾਦਲ ਪਿੰਡ ਤੋਂ ਘੋੜੀ ਉੱਤੇ ਪੜ੍ਹਨ ਜਾਇਆ ਕਰਦੇ ਸਨ…ਹਾਈ ਸਕੂਲ ਦੀ ਪੜ੍ਹਾਈ ਲਈ ਉਹ ਫਿਰੋਜ਼ਪੁਰ ਦੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਵਿੱਚ ਗਏ…ਕਾਲਜ ਦੀ ਪੜ੍ਹਾਈ ਲਈ ਉਨ੍ਹਾਂ ਸਿੱਖ ਕਾਲਜ ਲਾਹੌਰ ਵਿਚ ਦਾਖਲ ਲਿਆ, ਪਰ ਮਾਈਗ੍ਰੇਸ਼ਨ ਲੈ ਕੇ ਉਹ ਫੋਰਮਨ ਕ੍ਰਿਸ਼ਚੀਅਨ ਕਾਲਜ ਵਿਚ ਦਾਖਲ ਹੋ ਗਏ ਅਤੇ ਇੱਥੋਂ ਹੀ ਉਨ੍ਹਾਂ ਆਪਣੀ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ…ਉਹ ਪੀਸੀਐੱਸ ਅਫਸਰ ਬਣਨਾ ਚਾਹੁੰਦੇ ਸਨ ਪਰ ਅਕਾਲੀ ਆਗੂ ਗਿਆਨੀ ਕਰਤਾਰ ਸਿੰਘ ਦੇ ਪ੍ਰਭਾਵ ਹੇਠ ਉਹ ਸਿਆਸਤ ਵਿੱਚ ਆ ਗਏ।

ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ
1959 ਵਿੱਚ ਪ੍ਰਕਾਸ ਸਿੰਘ ਬਾਦਲ ਦਾ ਸੁਰਿੰਦਰ ਕੌਰ ਨਾਲ ਵਿਆਹ ਹੋਇਆ.,, ਤੇ ਇਨ੍ਹਾਂ ਦੇ 2 ਬੱਚੇ ਵੀ ਨੇ ਬੇਟਾ ਸੁਖਬੀਰ ਸਿੰਘ ਬਾਦਲ ਜਿਸ ਦਾ ਵਿਆਹ ਮਜੀਠੀਆ ਪਰਿਵਾਰ ਦੀ ਧੀ ਬੀਬੀ ਹਰਸਿਮਰਤ ਕੌਰ ਨਾਲ ਹੋਇਆ ਅਤੇ ਬੇਟੀ ਪੁਨੀਤ ਕੌਰ ਜਿਸਦਾ ਵਿਆਹ ਕੈਰੋਂ ਪਰਿਵਾਰ ਦੇ ਬੇਟੇ ਆਦੇਸ਼ ਪ੍ਰਤਾਪ ਸਿੰਘ ਨਾਲ ਹੋਇਆ, ਇੱਥੇ ਦੱਸ ਦੇਈਏ ਕਿ ਸੁਰਿੰਦਰ ਕੌਰ ਦਾ 2011 ਵਿੱਚ ਕੈਂਸਰ ਦੀ ਬੀਮਾਰੀ ਨਾਲ ਦਿਹਾਂਤ ਹੋ ਗਿਆ ਸੀ,,, ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1970 ਤੋਂ 1971 ਤੱਕ ਪਹਿਲੀ ਵਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 1977 ਤੋਂ 1980 ਤੱਕ, 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਮੁੱਖ ਮੰਤਰੀ ਰਹਿ ਚੁੱਕੇ ਹਨ….

ਸਰਪੰਚ ਦੀ ਚੋਣ ਲੜ ਰੱਖਿਆ ਸੀ ਸਿਆਸਤ ‘ਚ ਕਦਮ
ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ 1947 ‘ਚ ਪਹਿਲੀ ਵਾਰ ਆਪਣੇ ਪਿੰਡ ਦੇ ਸਰਪੰਚ ਬਣ ਰਾਜਨੀਤੀ ‘ਚ ਕਦਮ ਰ੍ੱਖਿਆ ਸੀ,,ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦੇ ਸਰਪੰਚ ਅਤੇ ਬਾਅਦ ਵਿੱਚ ਬਲਾਕ ਸੰਮਤੀ, ਲੰਬੀ ਦੇ ਚੇਅਰਮੈਨ ਬਣੇ ਸਨ। ਉਹ ਲਾਹੌਰ ਦੇ ਫੋਰਸੇਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਸ਼ਨ ਉਪਰੰਤ ਵਕੀਲ ਬਣਨਾ ਚਾਹੁੰਦੇ ਸੀ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐਲ.ਐਲ.ਬੀ ਵਿੱਚ ਦਾਖ਼ਲਾ ਤਾਂ ਲਿਆ ਪਰ ਸਿਆਸੀ ਤੌਰ ‘ਤੇ ਸਰਗਰਮ ਹੋ ਗਏ ਸਨ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਅਤੇ ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ ਹਨ। ਉਹਨਾਂ ਨੂੰ ਆਮ ਤੌਰ ‘ਤੇ ਮੀਡੀਆ ਤੇ ਲੋਕ ਵੱਡੇ ਬਾਦਲ ਵਜੋਂ ਜਾਣਦੇ ਅਤੇ ਉਚਾਰਦੇ ਹਨ।

1970 ਵਿੱਚ ਬਣੇ ਸਨ ਪਹਿਲੀ ਵਾਰ ਮੁੱਖ ਮੰਤਰੀ
2007 ਦੀਆਂ ਰਾਜ ਚੋਣਾਂ ਲਈ, ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕੀਤਾ ਅਤੇ ਅਸੈਂਬਲੀ ਸੀਟਾਂ ਦਾ ਆਰਾਮਦਾਇਕ ਬਹੁਮਤ ਹਾਸਲ ਕੀਤਾ; ਬਾਦਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਇਆ ਗਿਆ ਅਤੇ ਇੱਕ ਵਾਰ ਫਿਰ ਆਪਣਾ ਪੂਰਾ ਕਾਰਜਕਾਲ ਪੂਰਾ ਕੀਤਾ। ਦੋਵੇਂ ਪਾਰਟੀਆਂ 2012 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਰਹੀਆਂ ਅਤੇ ਦੁਬਾਰਾ ਬਹੁਮਤ ਹਾਸਲ ਕੀਤਾ। ਬਾਦਲ ਆਪਣਾ ਅਹੁਦਾ ਬਰਕਰਾਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੋ ਵਾਰ ਸੇਵਾ ਨਿਭਾਉਣ ਵਾਲੇ ਪਹਿਲੇ ਵਿਅਕਤੀ ਬਣ ਗਏ ਹਨ। ਉਹ ਦੇਸ਼ ਦੇ ਸਭ ਤੋਂ ਬਜ਼ੁਰਗ ਮੁੱਖ ਮੰਤਰੀ ਵੀ ਬਣੇ-ਇਹ ਉਸ ਅਹੁਦੇ ‘ਤੇ ਸਭ ਤੋਂ ਛੋਟੀ ਉਮਰ ਦੇ ਹੋਣ ਤੋਂ ਬਾਅਦ ਜਦੋਂ 1970 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਅਹੁਦਾ ਸੰਭਾਲਿਆ ਸੀ। ਹਾਲਾਂਕਿ, 2008 ਵਿੱਚ, ਉਹ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਗਏ ਸਨ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਪ੍ਰਧਾਨਗੀ ਲਈ ਸੀ…ਦੱਸ ਦੇਈਏ ਕਿ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਦਸੰਬਰ 2011 ਨੂੰ ਪੰਥ ਰਤਨ ਫ਼ਕਰ-ਏ-ਕੌਮ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਭਾਰਤ ਸਰਕਾਰ ਵਲੋ 2015 ‘ਚ ਪਦਮ ਵਿਭੂਸ਼ਣ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।












