September 5, 2026, 7:51 pm
----------- Advertisement -----------
HomeNewsBreaking Newsਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

Published on

----------- Advertisement -----------

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਤਹਿ-ਦਿਲੋਂ ਧੰਨਵਾਦ ਕੀਤਾ। 

ਪਰਮਿੰਦਰ ਸਿੰਘ ਗੋਲਡੀ ਨੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦਿਆਂ ਹਲਕਾ ਖਰੜ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਹੋਰ ਮਜ਼ਬੂਤ ਕਰਨਗੇ। ਇਸ ਦੇ ਨਾਲ ਹੀ ਗੋਲਡੀ ਨੇ ਬੀਤੇ ਦਿਨ ਪਿੰਡ ਤੀੜਾ ਵਿਖੇ ਹੋਏ ‘ਮੁੱਖ ਮੰਤਰੀ ਦੀ ਸੱਥ’ ਪ੍ਰੋਗਰਾਮ ਦੌਰਾਨ ਪਿੰਡ ਤੀੜਾ ਨੂੰ ਵਿਕਾਸ ਕਾਰਜਾਂ ਲਈ ₹51 ਲੱਖ ਦੀ ਰਾਸ਼ੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ-ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਤੀੜਾ ਵਾਸੀਆਂ ਅਤੇ ਸਮੂਹ ਹਲਕਾ ਖਰੜ ਵਾਸੀਆਂ ਦਾ ਵੀ ਉਹ ਦਿਲੋਂ ਧੰਨਵਾਦ ਕਰਦੇ ਹਨ। ਲੋਕਾਂ ਦਾ ਇਹ ਪਿਆਰ, ਸਾਥ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।

ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਹਲਕਾ ਖਰੜ ਦੀ ਬਿਹਤਰੀ, ਵਿਕਾਸ ਅਤੇ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਂਦਿਆਂ ਪਹਿਲਾਂ ਨਾਲੋਂ ਵੀ ਦੁੱਗਣੀ ਰਫ਼ਤਾਰ ਨਾਲ ਲੋਕ ਸੇਵਾ ਵਿੱਚ ਜੁਟੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...