April 26, 2026, 10:01 pm
----------- Advertisement -----------
HomeNewsBreaking Newsਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

Published on

----------- Advertisement -----------

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ ’ਤੇ ਚੁਟਕੀ ਲੈਂਦਿਆਂ ਇੱਕ ਵੱਡਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ‘ਮਹਾਰਾਸ਼ਟਰ ਵਾਲਾ ਜਹਾਜ਼’ ਮੁਹਾਲੀ ਉਤਰਨ ਵਾਲਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਜਹਾਜ਼ ਦੀ ਪਹਿਲੀ ਸਵਾਰੀ ਹੋਣਗੇ। ਉਨ੍ਹਾਂ ਭਗਵੰਤ ਮਾਨ ਦੀ ਤੁਲਨਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਕਰਦਿਆਂ ਕਿਹਾ ਕਿ ਉਹ ਖ਼ੁਦ ਹੀ ਆਪਣੀ ਪਾਰਟੀ ਨੂੰ ਬਗਾਵਤ ਵੱਲ ਲੈ ਕੇ ਜਾਣਗੇ।

65-66 ਵਿਧਾਇਕ ਪਲਟੀ ਮਾਰਨ ਦੀ ਤਿਆਰੀ ’ਚ

ਬਾਜਵਾ ਨੇ ਦਾਅਵਾ ਕੀਤਾ ਕਿ 10 ਵਿੱਚੋਂ 7 ਰਾਜ ਸਭਾ ਮੈਂਬਰਾਂ ਦੇ ਜਾਣ ਤੋਂ ਬਾਅਦ ਹੁਣ ‘ਆਪ’ ਦੇ 65 ਤੋਂ 66 ਵਿਧਾਇਕ ਵੀ ਪਾਰਟੀ ਛੱਡਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਿਹੜੇ ਲੋਕ ਪਿੰਡ ਦੇ ਸਰਪੰਚ ਨਹੀਂ ਬਣ ਸਕਦੇ ਸੀ, ਉਹ ਵਿਧਾਇਕ ਬਣ ਗਏ ਅਤੇ ਹੁਣ ਉਹ ਸੌਦੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਰੇਤ ਦੇ ਕਿਲ੍ਹੇ ਵਾਂਗ ਢਹਿ ਰਹੀ ਹੈ।

ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਜਾਣ ਦੇ ਬਿਆਨ ‘ਤੇ ਬਾਜਵਾ ਨੇ ਕਿਹਾ, “ਮੈਨੂੰ ਡਰ ਹੈ ਕਿ ਭਗਵੰਤ ਮਾਨ ਸਾਰੇ ਵਿਧਾਇਕਾਂ ਨੂੰ ਉੱਥੇ ਹੀ ਛੱਡ ਕੇ ਆ ਜਾਣਗੇ।”

ਉਨ੍ਹਾਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਵਿਕਰਮਜੀਤ ਸਾਹਨੀ ਵਰਗੇ ਆਗੂਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਇਹ ਸਿਰਫ਼ ਸਿਆਸੀ ਸੌਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...