August 8, 2026, 7:26 pm
----------- Advertisement -----------
HomeNewsBreaking Newsਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ...

ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ, 19 ਜੁਲਾਈ ਨੂੰ ਹੋਵੇਗੀ ਬੈਠਕ

Published on

----------- Advertisement -----------

ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿਚ ਸਰਕਾਰ ਆਪਣੇ ਲੈਜੀਸਲੇਟਿਵ ਏਜੰਡੇ ਦੀ ਆਊਟਲਾਈਨ ਬਣਾਏਗੀ ਤੇ ਵਿਰੋਧੀ ਧਿਰਾਂ ਉਨ੍ਹਾਂ ਮੁੱਦਿਆਂ ਨੂੰ ਦੱਸਣਗੀਆਂ ਜਿਨ੍ਹਾਂ ਨੂੰ ਉਹ ਸੈਸ਼ਨ ਵਿਚ ਚੁੱਕਣਾ ਚਾਹੁੰਦੇ ਹਨ।

ਹਰ ਸੰਸਦ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਹ ਸਰਬ ਪਾਰਟੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸਰਕਾਰ ਦੇ ਕੋਲ ਇਕ ਲੇਜੀਸਲੇਟਿਵ ਏਜੰਡਾ ਹੈ ਤੇ ਸੈਸ਼ਨ ਦੌਰਾਨ ਕਈ ਜ਼ਰੂਰੀ ਬਿੱਲ ਲਿਆਂਦੇ ਜਾਣ ਦੀ ਉਮੀਦ ਹੈ। ਸੈਸ਼ਨ ਦੇ ਹੰਗਾਮੇਦਾਰ ਹੋਣ ਦੀ ਉਮੀਦ ਹੈ ਕਿਉਂਕਿ ਹਾਲ ਦੇ ਹਫਤਿਆਂ ਵਿਚ ਕੁਝ ਵਿਰੋਧੀ ਪਾਰਟੀਆਂ ਵਿਚ ਅਣਬਣ ਤੇ ਵੰਡ ਦੇਖਣ ਨੂੰ ਮਿਲੀ ਹੈ। TMC ਦੇ ਬਾਗੀ ਸਾਂਸਦਾਂ ਦੀ ਸੀਟਿੰਗ ਵੀ ਬਦਲੀ ਜਾ ਸਕਦੀ ਹੈ।

ਦੂਜੇ ਪਾਸੇ ਵਿਰੋਧੀ NEET-UG ਪੇਪਰ ਲੀਕ ਕੇਸ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਆਪ੍ਰੇਸ਼ਨ ਸਿੰਦੂਰ ਵਿਚ ਜਾਨੀ ਨੁਕਸਾਨ ਸਬੰਧੀ ਟਿੱਪਣੀਆਂ ਦਾ ਮੁੱਦਾ ਉਠਾਇਆ ਜਾ ਸਕਦਾ ਹੈ। ਕਾਂਗਰਸ ਨੇ ਰੱਖਿਆ ਮੰਤਰੀ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸਤਾਵਿਤ 130ਵੇਂ ਸੰਵਿਧਾਨ ਸੋਧ ਬਿੱਲ ਦੀ ਜਾਂਚ ਕਰ ਰਹੀ ਜੁਆਇੰਟ ਪਾਰਲੀਮੈਂਟਰੀ ਕਮੇਟੀ ਵੀ ਸੰਸਦ ਵਿਚ ਜਮ੍ਹਾ ਕਰਨ ਤੋਂ ਪਹਿਲਾਂ 17 ਜੁਲਾਈ ਨੂੰ ਆਪਣੀ ਰਿਪੋਰਟ ਅਪਣਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...