November 3, 2026, 11:30 am
----------- Advertisement -----------
HomeNewsBreaking Newsਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ...

ਝੋਟਾ ਦੇ ਪਿਤਾ ਦੀ ਰਾਹੁਲ ਗਾਂਧੀ ਤੇ ਬਿੱਟੂ ਨੂੰ ਅਪੀਲ, ਪਰਿਵਾਰ ਨੂੰ ਮਿਲਣ ਨਾ ਆਉਣ

Published on

----------- Advertisement -----------

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਹੋਈ ਮੌਤ ਤੋਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਤੇ ਅੰਤਿਮ ਸਸਕਾਰ ਅਜੇ ਤੱਕ ਨਹੀਂ ਹੋ ਸਕਿਆ ਹੈ। ਝੋਟਾ ਦਾ ਪਰਿਵਾਰ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸਸਕਾਰ ਨਾ ਕਰਨ ਦੇ ਫ਼ੈਸਲੇ ‘ਤੇ ਅੜਿਆ ਹੋਇਆ ਹੈ। ਇਸ ਦੌਰਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਲਈ ਕਈ ਸਿਆਸੀ ਆਗੂ ਵੀ ਪਹੁੰਚ ਰਹੇ ਹਨ।

ਇਸੇ ਵਿਚਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਇਹ ਬਿਆਨ ਚਰਚਾ ‘ਚ ਆ ਗਿਆ ਹੈ।

ਰਾਹੁਲ ਗਾਂਧੀ ਨੂੰ ਲੈ ਕੇ ਕੀ ਬੋਲੇ ਭੀਮ ਸਿੰਘ?

ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਰਾਹੁਲ ਗਾਂਧੀ ਉਨ੍ਹਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਚੰਗਾ ਜਾਂ ਮਾੜਾ ਸਬੰਧ ਨਹੀਂ ਹੈ, ਪਰ ਉਹ ਬੇਨਤੀ ਕਰਦੇ ਹਨ ਕਿ ਇੰਦਰਾ ਗਾਂਧੀ ਦੇ ਪਰਿਵਾਰ ‘ਚੋਂ ਕੋਈ ਵੀ ਉਨ੍ਹਾਂ ਨੂੰ ਮਿਲਣ ਨਾ ਆਵੇ।

ਰਵਨੀਤ ਸਿੰਘ ਬਿੱਟੂ ਨੂੰ ਵੀ ਕੀਤੀ ਮੁਲਾਕਾਤ ਨਾ ਕਰਨ ਦੀ ਅਪੀਲ

ਭੀਮ ਸਿੰਘ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਇਨ੍ਹਾਂ ਦੋਵਾਂ ਆਗੂਆਂ ਨਾਲ ਮੁਲਾਕਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਪੰਥ ‘ਚੋਂ ਛੇਕਿਆ ਜਾਵੇਗਾ ਹੈ ਤੇ ਤਨਖ਼ਾਹੀਆ ਕਰਾਰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੰਥ ਤੇ ਲੋਕਾਂ ਦੇ ਨਾਲ ਖੜ੍ਹੇ ਹਨ।

ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ‘ਤੇ ਅੜਿਆ ਪਰਿਵਾਰ

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਆਵਾਜ਼ ਚੁੱਕੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਈ ਸਿਆਸੀ ਆਗੂ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ। ਬੀਤੇ ਦਿਨ ਹੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਸੀ। ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹ ਪਰਿਵਾਰ ਆਪਣੀਆਂ ਮੰਗਾਂ ‘ਤੇ ਕਾਇਮ ਹੈ ਤੇ ਸਰਕਾਰ ਨਾਲ ਅਗਲੀ ਮੀਟਿੰਗ ਦੀ ਉਡੀਕ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...