November 9, 2026, 11:33 pm
----------- Advertisement -----------
HomeNewsBreaking Newsਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

Published on

----------- Advertisement -----------

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਲੋਕਾਂ ‘ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਰਿਵਾਰ ਵੱਲੋਂ ਸੀਬੀਆਈ ਜਾਂਚ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ ਹਨ। ਦੂਜੇ ਪਾਸੇ, ਸੂਤਰਾਂ ਦੇ ਹਵਾਲੇ ਤੋਂ ਇਸ ਮਾਮਲੇ ‘ਚ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਮੈਡੀਕਲ ਸਟੋਰ ਮਾਲਕ ਦੇ ਇੱਕ ਸਾਥੀ ਨੂੰ ਬੀਤੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਘਟਨਾ ਤੋਂ ਬਾਅਦ ਬੀਤੇ ਦਿਨ ਮਾਨਸਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ ਸੀ ਤੇ ਅੱਜ ਵੀ ਸ਼ਹਿਰ ‘ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਮਾਜਿਕ ਕਾਰਕੁਨਾਂ, ਝੋਟਾ ਦੇ ਪਰਿਵਾਰ ਤੇ ਆਮ ਲੋਕਾਂ ਵੱਲੋਂ ਭਲਕੇ ਪੰਜਾਬ ਬੰਦ ਦੀ ਕਾਲ ਵੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪਰਿਵਾਰ ਦੇ ਹੱਕ ‘ਚ ਸਾਹਮਣੇ ਆ ਰਹੀਆਂ ਹਨ।

ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਬੀਤੇ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਮਾਨਸਾ ਪਹੁੰਚ ਕੇ ਪਰਿਵਾਰ ਨੂੰ ਮਿਲੇ ਸਨ।

ਮੈਡੀਕਲ ਸਟੋਰ ਮਾਲਕ ਦੇ ਘਰ ਤੇ ਚੱਲਿਆ ਬੁਲਡੋਜ਼ਰ

ਇਸ ਦੌਰਾਨ ਮਾਨਸਾ ਪ੍ਰਸ਼ਾਸਨ ਵੱਲੋਂ ਝੋਟਾ ਦੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸਰਕਾਰ ਦੀ ਮੁਹਿੰਮ ਦੇ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...