ਪਟਿਆਲਾ: ਨਵੇਂ ਸਾਲ ਮੌਕੇ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਨਾਭਾ ਪਟਿਆਲਾ ਰੋਡ ‘ਤੇ ਇਕ ਭਿਆਨਕ ਹਾਦਸਾ ਹੋਇਆ ਹੈ। ਇਸ ਹਾਦਸੇ ‘ਚ ਈ ਵਿਅਕਤੀ ਦੀ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ 2 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ਼ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਧੁੰਦ ਕਾਰਨ ਇਹ ਹਾਦਸਾ ਵਾਪਰਿਆ ਹੈ।
ਜ਼ਿਕਰਯੋਗ ਹੈ ਕਿ ਮਾਤਾ ਵੈਸ਼ਨੋ ਦੇਵੀ ਤੋਂ ਵੀ ਅਜਿਹੀ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਭਗਦੜ ਹੋਣ ਕਰਕੇ 12 ਲੋਕਾਂ ਦੀ ਮੌਤ ਹੋ ਗਈ ਤੇ 26 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਥੇ ਹੀ ਕੇਂਦਰ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।












