September 24, 2026, 3:41 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

Published on

----------- Advertisement -----------

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ ਫ਼ੈਸਲਾ ਅੱਜ ਇਥੇ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਕਾਜ ਹੋਰ ਆਸਾਨ ਤੇ ਸੁਚਾਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਮੰਨੇ ਜਾਣ ‘ਤੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਪਟਵਾਰੀਆਂ ਦੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕਾਡਰ ਕਰਨ ਦੀ ਮੰਗ ਨੂੰ ਸਿਧਾਂਤਕ ਤੌਰ ‘ਤੇ ਮਨਜ਼ੂਰ ਕਰ ਲਿਆ ਹੈ।”

ਉਨ੍ਹਾਂ ਕਿਹਾ, “ਇਸ ਫੈਸਲੇ ਨਾਲ ਭਰਤੀ ਪ੍ਰਕਿਰਿਆ ਸੁਚਾਰੂ ਬਣੇਗੀ ਅਤੇ ਸੀਨੀਆਰਤਾ ਅਤੇ ਤਰੱਕੀਆਂ ਸਬੰਧੀ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ। ਇਹ ਫੈਸਲਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਵਿਭਾਗ ਦੇ ਕੰਮਕਾਜ ਵਿੱਚ ਸੁਧਾਰ ਦੀ ਲੋੜ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।”

ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ ‘ਤੇ ਪਟਵਾਰੀ ਕਾਡਰ ਨੂੰ ਬਹਾਲ ਕਰਨ ਲਈ ਮੰਤਰੀ ਮੰਡਲ ਵੱਲੋਂ ਜਲਦੀ ਹੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।”

ਕਰਮਚਾਰੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਂ ਪਟਵਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਦੇ ਜ਼ਮੀਨੀ ਪੱਧਰ ‘ਤੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਸਮੂਹ ਪਟਵਾਰੀ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਿਰਧਾਰਤ ਸਮੇਂ ਵਿੱਚ ਨਿਭਾਉਣਾ ਜਾਰੀ ਰੱਖਣਗੇ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ। ਉਨ੍ਹਾਂ ਕਿਹਾ ਕਿ ਮੈਂ ਯੂਨੀਅਨ ਨੂੰ ਨਾਲ ਹੀ ਇਹ ਅਪੀਲ ਕਰਦਾ ਹਾਂ ਕਿ ਉਹ ਭਵਿੱਖ ਵਿੱਚ ਵੀ ਸੇਵਾ ਨਾਲ ਜੁੜੇ ਸਾਰੇ ਜਾਇਜ਼ ਮਸਲਿਆਂ ਦੇ ਹੱਲ ਲਈ ਕਿਸੇ ਵੀ ਤਰ੍ਹਾਂ ਦੀ ਹੜਤਾਲ ਦੀ ਬਜਾਏ ਗੱਲਬਾਤ ਅਤੇ ਆਪਸੀ ਸਲਾਹ-ਮਸ਼ਵਰੇ ਰਾਹੀਂ ਹੱਲ ਕੱਢੇ ਜਾਣ ਨੂੰ ਯਕੀਨੀ ਬਣਾਉਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...