1 ਅਕਤੂਬਰ 2023 (ਬਲਜੀਤ ਮਰਵਾਹਾ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੀਨੀਅਰ ਪਾਰਟੀ ਨੇਤਾ ਅਜੈ ਮਾਕਨ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਤੁਰੰਤ ਪ੍ਰਭਾਵ ਨਾਲ ਖਜ਼ਾਨਚੀ ਨਿਯੁਕਤ ਕੀਤਾ ਹੈ। ਇਹ ਅਹੁਦਾ ਪਹਿਲਾਂ ਪਾਰਟੀ ਆਗੂ ਪਵਨ ਬਾਂਸਲ ਕੋਲ ਸੀ।
ਦੱਸ ਦਈਏ ਕਿ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਕਿਹਾ, “ਕਾਂਗਰਸ ਪ੍ਰਧਾਨ ਨੇ ਅਜੈ ਮਾਕਨ ਨੂੰ ਤੁਰੰਤ ਪ੍ਰਭਾਵ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦਾ ਖਜ਼ਾਨਚੀ ਨਿਯੁਕਤ ਕੀਤਾ ਹੈ।”









