August 8, 2026, 5:27 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ...

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

Published on

----------- Advertisement -----------

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ  ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨ ਫੰਡ ਵਿੱਚ ਬਕਾਇਆ ਰਾਸ਼ੀ ਤਹਿ ਸਮਾਂ ਸੀਮਾਂ ਅਨੁਸਾਰ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇ। ਪੈਨਸ਼ਨ ਅਦਾ ਕਰਨ ਵਿੱਚ ਹੋਣ ਵਾਲੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨਿਰਧਾਰਿਤ ਸਮਾਂ ਸੀਮਾਂ ਅੰਦਰ ਅਦਾ ਕਰਨੀ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...