November 15, 2026, 2:00 am
----------- Advertisement -----------
HomeNewsBreaking Newsਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

Published on

----------- Advertisement -----------

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ।

ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿੱਚ ਪੰਜਾਬ ਦੇ 750 ਤੋਂ ਵੱਧ ਅੰਨਦਾਤਿਆਂ ਦੀ ਜਾਨ ਲਈ ਹੈ। ਇਹ ਉਹੀ ਸਾਡੇ ਵੀਰ ਕਿਸਾਨ ਸਨ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਪੰਜਾਬ ਦੇ ਲੋਕ ਆਪਣੇ ਉਨ੍ਹਾਂ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਕਦੇ ਮੁਆਫ਼ ਕਰ ਸਕਦੇ ਹਨ।

ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ ਹੈ। ਇਹ ਉਹੀ ਪਾਰਟੀ ਹੈ ਜੋ ਹਮੇਸ਼ਾ ਤੋਂ ਸਾਡੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਤਾਕ ਵਿੱਚ ਰਹਿੰਦੀ ਹੈ। ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਆ ਸਲੂਕ ਕੀਤਾ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਕਰਾਰਾ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਅਤੇ ਦਮਨ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...