June 12, 2026, 8:22 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ ,ਇੱਕ ਸਾਲ ਵਿੱਚ 5...

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ ,ਇੱਕ ਸਾਲ ਵਿੱਚ 5 ਲੱਖ ਤੋਂ ਵੱਧ ਲੋਕਾਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

Published on

----------- Advertisement -----------

ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ।

ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਦੇ 18000 ਤੋਂ ਵੱਧ ਅਤੇ ਪ੍ਰਾਈਵੇਟ ਹਾਈ  ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 16000 ਤੋਂ ਵੱਧ ਸੀ।

ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

ਇਹ ਵੀ ਜ਼ਿਕਰਯੋਗ ਹੈ ਕਿ 1977 ਵਿੱਚ ਵਜੂਦ ਵਿੱਚ ਆਏ ਚਿੜੀਆਘਰ ਛੱਤਬੀੜ ਵਿਖੇ ਸਮੇਂ ਸਮੇਂ ਸਿਰ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਵੱਖੋ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਖੂਨਦਾਨ ਕੈਂਪ, ਦੌੜ ਮੁਕਾਬਲਾ (ਰਨ ਫਾਰ ਵਾਈਲਡ), ਜੂ ਐਜੂਕੇਸ਼ਨ ਪ੍ਰੋਗਰਾਮ ਆਦਿ ਸ਼ਾਮਲ ਹਨ। ਇਹਨਾਂ ਗਤੀਵਿਧੀਆਂ ਨਾਲ ਬੱਚਿਆਂ, ਨੌਜਵਾਨਾਂ ਅਤੇ ਆਮ ਜਨਤਾ ਨੂੰ ਜੰਗਲੀ ਜੀਵਾਂ ਪ੍ਰਤੀ ਪ੍ਰੇਰਿਤ ਕੀਤਾ ਜਾਂਦਾ ਹੈ। 

ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ (ਬਹੁਤ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਵਾਈਲਡਲਾਈਫ ਸਫ਼ਾਰੀ ਖੇਤਰ ਵਿੱਚ, 260 ਕੇ.ਵੀ. ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੇ ਨਾਲ-ਨਾਲ ਚਾਰ ਦੀਵਾਰੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।

ਸ਼ੇਰ ਸਫਾਰੀ ਵਿਖੇ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਦੀ ਉਸਾਰੀ ਵੀ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ, ਦੀ ਸਹਾਇਤਾ ਲਈ ਇੱਕ ਓਪਨ ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਵੀ ਬਣਾਇਆ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...