June 23, 2026, 1:29 pm
----------- Advertisement -----------
HomeNewsBreaking Newsਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Published on

----------- Advertisement -----------

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਣ ਦੀ ਖਬਰ ਸਾਹਮਣੇ ਆਈ ਹੈ। ਹਮਲੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਕਲੀਨਿਕ ਦੇ ਗੇਟ ਦੇ ਅੰਦਰ ਖੜ੍ਹੀ ਇੱਕ ਐਕਟਿਵਾ ਨੂੰ ਅੱਗ ਲੱਗ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਹ ਹਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਤੋਂ ਠੀਕ ਪਹਿਲਾਂ ਹੋਇਆ ਹੈ। ਦੱਸ ਦਈਏ ਕਿ ਅੱਜ 23 ਜੂਨ ਹੀ ਮੁੱਖ ਮੰਤਰੀ ਬਠਿੰਡਾ ਦੌਰੇ ‘ਤੇ ਆ ਰਹੇ ਹਨ। ਹਮਲਾਵਰ ਕਲੀਨਿਕ ਦੇ ਅੰਦਰ ਪੈਟਰੋਲ ਬੰਬ ਸੁੱਟ ਕੇ ਮੌਕੇ ਤੋਂ ਭੱਜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੀਨੀਅਰ ਪੁਲਿਸ ਅਧਿਕਾਰੀ ਡਾ. ਗਰਗ ਤੋਂ ਪੁੱਛਗਿੱਛ ਕਰਨ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਨ ਲਈ ਪਹੁੰਚੇ। ਡਾ. ਗਰਗ ਨੇ ਕਿਹਾ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕਦੇ ਕੋਈ ਧਮਕੀ ਮਿਲੀ ਹੈ।

ਪੁਲਿਸ ਸੁਪਰਡੈਂਟ (ਐਸਪੀ) ਨਰਿੰਦਰ ਸਿੰਘ ਨੇ ਦੱਸਿਆ ਕਿ ਦੋ ਜਣਿਆ ਨੇ ਡਾਕਟਰ ਦੇ ਕਲੀਨਿਕ ਦੇ ਅੰਦਰ ਪੈਟਰੋਲ ਬੰਬ ਸੁੱਟਿਆ। ਪੁਲਿਸ ਟੀਮਾਂ ਪੂਰੀ ਤਰ੍ਹਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ, ਅਤੇ ਮੁਲਜ਼ਮਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਪੁਲਿਸ ਸੀਸੀਟੀਵੀ ਫੁਟੇਜ ਰਾਹੀਂ ਹਮਲਾਵਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ...

ਚੰਡੀਗੜ੍ਹ, 22 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ...