October 8, 2026, 7:36 pm
----------- Advertisement -----------
HomeNewsLatest Newsਤੇਲ ਦੀਆਂ ਕੀਮਤ 'ਚ ਫਿਰ ਵਾਧਾ, ਲੁਧਿਆਣਾ 'ਚ 105 ਰੁਪਏ ਮਿਲ ਰਿਹਾ...

ਤੇਲ ਦੀਆਂ ਕੀਮਤ ‘ਚ ਫਿਰ ਵਾਧਾ, ਲੁਧਿਆਣਾ ‘ਚ 105 ਰੁਪਏ ਮਿਲ ਰਿਹਾ ਪੈਟਰੋਲ

Published on

----------- Advertisement -----------

ਲੁਧਿਆਣਾ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। 22 ਮਾਰਚ ਤੋਂ ਹੁਣ ਤੱਕ ਤੇਲ ਦੀਆਂ ਕੀਮਤਾਂ 14 ਵਾਰ ਵਧਾਈਆਂ ਜਾ ਚੁੱਕੀਆਂ ਹਨ। ਬੁੱਧਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ 80 ਪੈਸੇ ਮਹਿੰਗਾ ਹੋ ਗਿਆ ਹੈ। ਲੁਧਿਆਣਾ ਵਿੱਚ ਅੱਜ ਪੈਟਰੋਲ 105.19 ਰੁਪਏ ਅਤੇ ਡੀਜ਼ਲ 93.85 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਹੋ ਸਕਦਾ ਹੈ। ਪੰਜ ਰਾਜਾਂ ‘ਚ ਚੋਣਾਂ ਹੋਣ ਕਾਰਨ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਹੋਇਆ ਸੀ ਅਤੇ ਲੋਕਾਂ ਨੂੰ ਰਾਹਤ ਮਿਲੀ ਸੀ ਪਰ ਚੋਣਾਂ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਪਿਛਲੇ ਹਫਤੇ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ।

ਇੱਕ ਹਫ਼ਤਾ ਪਹਿਲਾਂ ਸ਼ਹਿਰ ਵਿੱਚ ਪੈਟਰੋਲ ਦਾ ਰੇਟ 95.57 ਰੁਪਏ ਅਤੇ ਡੀਜ਼ਲ ਦਾ ਰੇਟ 84.32 ਰੁਪਏ ਪ੍ਰਤੀ ਲੀਟਰ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਕੀਮਤਾਂ ਲਗਭਗ ਰੋਜ਼ਾਨਾ ਵਧ ਰਹੀਆਂ ਹਨ। ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਵੀ ਪ੍ਰੇਸ਼ਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...