September 23, 2026, 4:35 pm
----------- Advertisement -----------
HomeNewsBreaking NewsPhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ,...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

Published on

----------- Advertisement -----------

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਹੁਣ ਤੱਕ ਡਿਜੀਟਲ ਵਾਲਿਟ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਮੁਫ਼ਤ ਹੁੰਦਾ ਸੀ, ਪਰ ਹੁਣ ਬੈਂਕਾਂ ਵਾਂਗ ਫੋਨਪੇ ਵੀ ਤੁਹਾਡੇ ਕੋਲੋਂ ਮੇਨਟੇਨੈਂਸ ਚਾਰਜ ਵਸੂਲਣ ਦੀ ਤਿਆਰੀ ਵਿੱਚ ਹੈ।

ਕੰਪਨੀ ਨੇ ਆਪਣੀਆਂ ਯੂਜ਼ੇਜ ਗਾਈਡਲਾਈਨਜ਼ ਨੂੰ ਅਪਡੇਟ ਕਰ ਦਿੱਤਾ ਹੈ, ਜਿਸ ਮੁਤਾਬਕ ਹੁਣ ਇਨਐਕਟਿਵ (Inactive) ਜਾਂ ਬੰਦ ਪਏ ਵਾਲਿਟਸ ‘ਤੇ ਹਰ ਤਿੰਨ ਮਹੀਨਿਆਂ ਵਿੱਚ ₹100 ਦਾ ਜੁਰਮਾਨਾ ਲਗਾਇਆ ਜਾਵੇਗਾ।

ਕੰਪਨੀ ਦੇ ਨਵੇਂ ਨਿਯਮਾਂ ਮੁਤਾਬਕ, ਜੇਕਰ ਕਿਸੇ ਯੂਜ਼ਰ ਦਾ PhonePe ਵਾਲਿਟ ਲਗਾਤਾਰ 365 ਦਿਨਾਂ (1 ਸਾਲ) ਤੱਕ ਵਰਤਿਆ ਨਹੀਂ ਜਾਂਦਾ ਹੈ, ਤਾਂ ਉਸਨੂੰ ‘ਡੋਰਮੈਂਟ’ (Dormant) ਜਾਂ ਇਨਐਕਟਿਵ ਮੰਨ ਲਿਆ ਜਾਵੇਗਾ। ਅਜਿਹੇ ਵਾਲਿਟਸ ਵਿੱਚੋਂ ਹਰ ਤਿਮਾਹੀ ₹100 ਦਾ ਚਾਰਜ ਕੱਟਿਆ ਜਾਵੇਗਾ।

ਕੰਪਨੀ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ, 15 ਦਿਨਾਂ ਦੇ ਨੋਟਿਸ ਪੀਰੀਅਡ ਦੌਰਾਨ ਯੂਜ਼ਰਸ ਨੂੰ ਕਈ ਵਾਰ ਅਲਰਟਭੇਜਿਆ ਜਾਵੇਗਾ। ਇਸ ਤੋਂ ਬਾਅਦ ਵੀ ਜੇਕਰ ਵਾਲਿਟ ਐਕਟਿਵ ਨਹੀਂ ਹੁੰਦਾ ਹੈ, ਤਾਂ ਵਾਲਿਟ ਦੇ ਬੈਲੇਂਸ ਵਿੱਚੋਂ ਫੀਸ ਕੱਟ ਲਈ ਜਾਵੇਗੀ। ਸਿਰਫ਼ ਐਪ ਨੂੰ ਖੋਲ੍ਹਣਾ ਜਾਂ ਸਿੱਧੇ ਬੈਂਕ ਤੋਂ ਯੂ.ਪੀ.ਆਈ. ਪੇਮੈਂਟ ਕਰਨਾ ਵਾਲਿਟ ਦੀ ਐਕਟੀਵਿਟੀ ਵਿੱਚ ਨਹੀਂ ਗਿਣਿਆ ਜਾਵੇਗਾ। ਜੇਕਰ ਤੁਸੀਂ ਪੂਰੇ ਸਾਲ ਵਿੱਚ ਵਾਲਿਟ ਵਿੱਚ ਨਾ ਤਾਂ ਪੈਸੇ ਜਮ੍ਹਾਂ ਕੀਤੇ ਅਤੇ ਨਾ ਹੀ ਵਾਲਿਟ ਬੈਲੇਂਸ ਨਾਲ ਕੋਈ ਰੀਚਾਰਜ ਜਾਂ ਮਰਚੈਂਟ ਪੇਮੈਂਟ ਕੀਤੀ, ਤਾਂ ਐਪ ਦੀ ਵਰਤੋਂ ਕਰਨ ਦੇ ਬਾਵਜੂਦ ਤੁਹਾਡਾ ਵਾਲਿਟ ਇਨਐਕਟਿਵ ਮੰਨਿਆ ਜਾਵੇਗਾ।

ਕੰਪਨੀ ਦੇ ਇਸ ਫੈਸਲੇ ਦਾ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਅਤੇ ਰੈਡਿਟ (Reddit) ‘ਤੇ ਤਿੱਖਾ ਵਿਰੋਧ ਹੋ ਰਿਹਾ ਹੈ। ਕਈ ਯੂਜ਼ਰਸ ਨੇ ਸਕ੍ਰੀਨਸ਼ਾਟ ਸਾਂਝੇ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਵਾਲਿਟ ਰੀਚਾਰਜ ਕਰਨ ਜਾਂ ਟ੍ਰਾਂਜੈਕਸ਼ਨ ਕਰਨ ਦੇ ਐੱਸ.ਐੱਮ.ਐੱਸ. (SMS) ਮਿਲਣੇ ਸ਼ੁਰੂ ਹੋ ਗਏ ਹਨ, ਤਾਂ ਜੋ ਉਹ ਇਸ ਪੈਨਲਟੀ ਤੋਂ ਬਚ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...