June 11, 2026, 7:21 pm
----------- Advertisement -----------
HomeNewsBreaking Newsਪਿੰਕੀ ਧਾਲੀਵਾਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਦੱਸਕੇ...

ਪਿੰਕੀ ਧਾਲੀਵਾਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਦੱਸਕੇ ਦਿੱਤੀ ਜਮਾਨਤ

Published on

----------- Advertisement -----------

ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦੇ ਕੇ ਜ਼ਮਾਨਤ ਦਿੱਤੀ ਹੈ।

ਹਾਈਕੋਰਟ ਨੇ ਇਹ ਹੁਕਮ ਨਿਰਮਾਤਾ ਦੇ ਮੁੰਡੇ ਦੀ ਪਟੀਸ਼ਨ ‘ਤੇ ਜਾਰੀ ਕੀਤੇ ਹਨ, ਜਿਸ ਵਿੱਚ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰੀ ਨੂੰ ਨਾਜਾਇਜ਼ ਦੱਸਿਆ ਗਿਆ ਸੀ। ਪਿੰਕੀ ਧਾਲੀਵਾਲ ਵੱਲੋਂ ਵਕੀਲ ਹਰਲਵ ਸਿੰਘ ਰਾਜਪੂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਅਦਾਕਾਰਾ ਤੇ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸ਼ਨੀਵਾਰ ਨੂੰ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ‘ਤੇ ਧਾਲੀਵਾਲ ਦੇ ਮੁੰਡੇ ਨੇ ਇਸ ਗ੍ਰਿਫ਼ਤਾਰੀ ਖਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਖਲ ਕੀਤੀ ਸੀ।

ਇਸਤੋਂ ਪਹਿਲਾਂ ਧਾਲੀਵਾਲ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ ਸੀ। ਪੇਸ਼ੀ ਤੋਂ ਪਹਿਲਾਂ ਸੀਆਈਏ ਪੁਲਿਸ ਜਾਂਚ ਲਈ ਪਿੰਕੀ ਧਾਲੀਵਾਲ ਨੂੰ ਮੋਹਾਲੀ ਸੈਕਟਰ-71 ਸਥਿਤ ਉਨ੍ਹਾਂ ਦੇ ਘਰ ਲੈ ਕੇ ਵੀ ਪਹੁੰਚੀ ਸੀ। ਇਸ ਦੌਰਾਨ ਡੀਐਸਪੀ ਤਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਵੱਲੋਂ ਧਾਲੀਵਾਲ ਦੇ ਘਰ ਵਿਚੋਂ ਕੁੱਝ ਦਸਤਾਵੇਜ਼ਾਂ ਨੂੰ ਵੀ ਕਬਜ਼ੇ ‘ਚ ਲਿਆ ਗਿਆ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸੁਨੰਦਾ ਸ਼ਰਮਾ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਪਿੰਕੀ ਧਾਲੀਵਾਲ ‘ਤੇ ਗੈਰ-ਕਾਨੂੰਨੀ, ਸ਼ੋਸ਼ਣ ਕਰਨ ਵਾਲੇ ਅਤੇ ਅਪਮਾਨਜਨਕ ਵਿਵਹਾਰ ਦਾ ਇਲਜ਼ਾਮ ਲਾਏ ਸਨ। ਉਸ ਦਾ ਕਹਿਣਾ ਸੀ ਕਿ ਇਸ ਨਾਲ ਉਸ ਨੂੰ ਭਾਰੀ ਆਰਥਿਕ ਨੁਕਸਾਨ, ਮਾਨਸਿਕ ਪ੍ਰੇਸ਼ਾਨੀ ਅਤੇ ਉਸ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਸੁਨੰਦਾ ਸ਼ਰਮਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਧਾਲੀਵਾਲ ਨੇ ਸਾਲਾਂ ਤੱਕ ਉਸ ਦਾ 250 ਕਰੋੜ ਰੁਪਏ ਤੋਂ ਵੱਧ ਆਰਥਿਕ ਸ਼ੋਸ਼ਣ ਕੀਤਾ।  ਇਸ ਪੋਸਟ ਤੋਂ ਸਾਹਮਣੇ ਆਉਣ ਮਗਰੋਂ ਪੰਜਾਬੀ ਇੰਡਸਟਰੀ ਸਮੇਤ ਹੋਰ ਵੀ ਵੱਡੀਆਂ ਸਖਸ਼ੀਅਤਾਂ ਸੁਨੰਦਾ ਦੇ ਹੱਕ ਚ ਆਈਆਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...