November 6, 2026, 10:21 am
----------- Advertisement -----------
HomeNewsBreaking Newsਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ਮਗਰੋਂ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ਮਗਰੋਂ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

Published on

----------- Advertisement -----------

ਟੌਰ ਥਾਣੇ ਦੀ ਪੁਲਿਸ ਨੇ ਮਿਊਜ਼ਿਕ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਸ਼ਿਕਾਇਤ ‘ਤੇ ਹੋਈ ਹੈ। ਸੁਨੰਦਾ ਸ਼ਰਮਾ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ ਵਿੱਚ ਹਿੱਸਾ ਲੈ ਚੁੱਕੀ ਹੈ। ਉਸ ਨੇ ਬੀਤੇ ਦਿਨ ਇੰਟਰਨੈੱਟ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਸੀ। ਇਸ ਵੀਡੀਓ ਵਿਚ ਉਸ ਨੇ ਆਪਣੇ ਕਾਰੋਬਾਰੀ ਇਕਰਾਰਨਾਮੇ ਦੀ ਦੁਰਵਰਤੋਂ ਕਰਕੇ ਕੁਝ ਲੋਕਾਂ ਨਾਲ ਧੋਖਾਧੜੀ ਕਰਨ ਦੀ ਗੱਲ ਕੀਤੀ ਸੀ। ਇਸ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ।

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਦੀਆਂ ਹਦਾਇਤਾਂ ’ਤੇ ਪਿੰਕੀ ਧਾਲੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਲਾਲੀ ਗਿੱਲ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਿੰਕੀ ਧਾਲੀਵਾਲ ਨੇ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਨੂੰ ਕਈ ਸਾਲਾਂ ਤੋਂ ਬਕਾਇਆ ਨਹੀਂ ਦਿੱਤਾ ਗਿਆ। ਉਨ੍ਹਾਂ ਨੂੰ ਕੰਪਨੀ ਵਿੱਚ ਬੰਧੂਆ ਮਜ਼ਦੂਰ ਬਣਾ ਕੇ ਰੱਖਿਆ ਗਿਆ ਅਤੇ ਹਰ ਗੱਲ ’ਤੇ ਧਮਕੀਆਂ ਦਿੱਤੀਆਂ ਗਈਆਂ।

ਮੈਂ ਇੱਕ ਸੁਤੰਤਰ ਕਲਾਕਾਰ ਹਾਂ, ਮੈਂ ਕਿਸੇ ਨੂੰ ਕੋਈ ਵਿਸ਼ੇਸ਼ ਪ੍ਰਦਰਸ਼ਨ ਅਧਿਕਾਰ ਨਹੀਂ ਦਿੱਤਾ – ਸੁਨੰਦਾ ਸ਼ਰਮਾ

ਇਹ ਸ਼ਿਕਾਇਤ ਪੰਜਾਬ ਮਹਿਲਾ ਕਮਿਸ਼ਨ ਨੇ ਸੁਨੰਦਾ ਸ਼ਰਮਾ ਦੀ ਇੰਟਰਨੈੱਟ ‘ਤੇ ਪਾਈ ਪੋਸਟ ਤੋਂ ਬਾਅਦ ਦਿੱਤੀ ਹੈ। ਇੰਟਰਨੈੱਟ ‘ਤੇ ਇਕ ਪੋਸਟ ‘ਚ ਸੁਨੰਦਾ ਸ਼ਰਮਾ ਨੇ ਕਿਹਾ ਸੀ ਕਿ ਮੈਂ ਇਕ ਆਜ਼ਾਦ ਕਲਾਕਾਰ ਹਾਂ। ਮੈਂ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੇਸ਼ੇਵਰ ਕਾਰਜਾਂ ਜਾਂ ਪ੍ਰਦਰਸ਼ਨ ਲਈ ਕੋਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...