September 23, 2026, 5:21 pm
----------- Advertisement -----------
HomeNewsBreaking Newsਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ...

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੇ ਸੁੰਦਰੀਕਰਨ ਦੀ ਯੋਜਨਾ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Published on

----------- Advertisement -----------


ਚੰਡੀਗੜ੍ਹ, 25 ਮਾਰਚ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸਾਰੇ ਛੱਪੜਾਂ ਨੂੰ ਖਾਲੀ ਕਰਵਾਉਣ ਦੀ ਯੋਜਨਾ ਹੈ ਅਤੇ ਜੇਕਰ ਛੱਪੜਾਂ ਦੀ ਸਫਾਈ ਲਈ ਮਸ਼ੀਨਰੀ ਦੀ ਲੋੜ ਪਈ ਤਾਂ ਇਸ ਦੀ ਵਰਤੋਂ ਕੀਤੀ ਜਾਵੇਗੀ।

ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੀ ਕੋਸ਼ਿਸ਼ ਹੈ ਕਿ ਸਾਫ-ਸਫਾਈ ਕਰਕੇ ਛੱਪੜਾਂ ਦੇ ਕਿਨਾਰਿਆਂ ਨੂੰ ਟੇਪਰ ਕੀਤਾ ਜਾਵੇ ਅਤੇ ਕਿਨਾਰਿਆਂ ਉੱਤੇ ਘਾਹ-ਬੂਟੇ ਲਗਾ ਕੇ ਛੱਪੜਾਂ ਨੂੰ ਵਧੇਰੇ ਸੁੰਦਰ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀਆਂ 52 ਗ੍ਰਾਮ ਪੰਚਾਇਤਾਂ ਵਿੱਚ 147 ਛੱਪੜ ਹਨ। ਇਨ੍ਹਾਂ ਛੱਪੜਾਂ ਵਿੱਚੋਂ 25 ਗ੍ਰਾਮ ਪੰਚਾਇਤਾਂ ਦੇ 35 ਛੱਪੜਾਂ ਨੂੰ ਸਾਲ 2024-25 ਦੌਰਾਨ ਮਗਨਰੇਗਾ ਸਕੀਮ ਅਤੇ ਹੋਰ ਸਰੋਤਾਂ ਰਾਹੀਂ ਸਾਫ਼ ਕੀਤਾ ਗਿਆ ਹੈ। 27 ਗ੍ਰਾਮ ਪੰਚਾਇਤਾਂ ਦੇ ਬਾਕੀ 112 ਛੱਪੜਾਂ ਦੀ ਸਫਾਈ ਦੀ ਵਿਸ਼ੇਸ਼ ਮੁਹਿੰਮ ਸਾਲ 2025-26 ਦੌਰਾਨ ਮਗਨਰੇਗਾ ਸਕੀਮ, 15ਵੇਂ ਵਿੱਤ ਕਮਿਸ਼ਨ ਅਤੇ ਗ੍ਰਾਮ ਪੰਚਾਇਤਾਂ/ਪੰਚਾਇਤ ਸੰਪਤੀਆਂ/ਜ਼ਿਲ੍ਹਾਂ ਪ੍ਰੀਸ਼ਦਾਂ ਅਧੀਨ ਫੰਡਾਂ ਰਾਹੀਂ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਕਰਵਾਉਣ ਦੀ ਯੋਜਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...