May 11, 2026, 3:41 pm
----------- Advertisement -----------
HomeNewsBreaking NewsPM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

Published on

----------- Advertisement -----------


ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਵੱਡੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਦੀ ਇਸ ਅਪੀਲ ਨਾਲ ਦੇਸ਼ ਭਰ ਵਿਚ ਜਵੈਲਰੀ ਤੇ ਸੋਨੇ ਦੇ ਕਾਰੋਬਾਰ ਨਾਲ ਜੁੜੇ ਵਪਾਰੀਆਂ ਤੇ ਕੰਪਨੀਆਂ ਵਿਚ ਹਲਚਲ ਮਚ ਗਈ ਹੈ। ਇਸ ਮੁੱਦੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਤੇ ਦੇਸ਼ ਦੇ ਵਪਾਰੀਆਂ ਤੇ ਉਦਮੀਆਂ ਦੇ ਸੰਗਠਨ ‘ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ’ CTI ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਪੀਲ ਦੇ ਬਾਅਦ ਜਵੈਲਰੀ ਇੰਡਸਟਰੀ ਨਾਲ ਜੁੜੇ ਸੈਂਕੜੇ ਕਾਰੋਬਾਰੀਆਂ ਨੇ ਇਸ ਬਾਰੇ ਚਿੰਤਾ ਪ੍ਰਗਟਾਈ ਹੈ।

CTI ਮੁਤਾਬਕ ਚੀਨ ਦੇ ਬਾਅਦ ਭਾਰਤ ਦੁਨੀਆ ਵਿਚ ਸੋਨੇ ਦਾ ਦੂਜਾ ਸਭ ਤੋਂ ਵੱਡਾ ਉਪਭੋਗਤਾ ਹੈ। ਤਾਜ਼ੇ ਅੰਕੜਿਆਂ ਮੁਤਾਬਕ ਭਾਰਤ ਹਰ ਸਾਲ 700 ਤੋਂ 800 ਟਨ ਸੋਨੇ ਦੀ ਖਪਤ ਕਰਦਾ ਹੈ। PM ਮੋਦੀ ਦੀ ਇਸ ਅਪੀਲ ਦੇ ਬਾਅਦ ਭਾਰਤ ਵਿਚ ਸੋਨੇ ਦੀ ਖਪਤ 800 ਟਨ ਤੋਂ ਘੱਟ ਕੇ 500 ਟਨ ‘ਤੇ ਆ ਸਕਦੀ ਹੈ।

ਜਵੈਲਰਸ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਕਾਲਸ ਗਾਹਕ ਵਿਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ ਜਿਸ ਕਰਕੇ ਸੋਨੇ ਦੀ ਵਿਕਰੀ ਵਿਚ ਕਾਫੀ ਕਮੀ ਆ ਸਕਦੀ ਹੈ। ਖਾਸ ਤੌਰ ‘ਤੇ ਵਿਆਹ ਦੇ ਸੀਜ਼ਨ ਦੌਰਾਨ ਇਸ ਦਾ ਵੱਡਾ ਅਸਰ ਦੇਖਣ ਨੂੰ ਮਿਲ ਸਕਦਾ ਹੈ। CTI ਦੇ ਚੇਅਰਮੈਨ ਨੇ ਕਿਹਾ ਕਿ ਇਹ ਅਪੀਲ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਵਿਚ ਵਿਆਹ ਦਾ ਸੀਜ਼ਨ ਚਰਮ ਸੀਮਾ ‘ਤੇ ਹੈ। ਇਸ ਲਈ ਜਵੈਲਰੀ ਇੰਡਸਟਰੀ ਨੂੰ ਡਰ ਹੈ ਕਿ ਇਸ ਨਾਲ ਸੋਨੇ ਦੀ ਮੰਗ ਵਿਚ ਭਾਰੀ ਗਿਰਾਵਟ ਆ ਸਕਦੀ ਹੈ।

CTI ਮੁਤਾਬਕ ਇਸ ਦਾ ਸ਼ੇਅਰ ਬਾਜ਼ਾਰ ਵਿਚ ਜਿਵੇਂ ਮੁੱਖ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ ‘ਤੇ ਵੀ ਨੈਗੇਟਿਵ ਅਸਰ ਪੈ ਸਕਦਾ ਹੈ। ਇਹ ਅਪੀਲ ਜਵੈਲਰੀ ਇੰਡਸਟਰੀ ਲਈ ਵੱਡਾ ਝਟਕਾ ਹੈ।ਹੁਣ ਜਵੈਲਰੀ ਇੰਡਸਟਰੀ ਨੂੰ ਆਪਣੇ ਕਾਰੋਬਾਰ ਨੂੰ ਬਣਾਏ ਰੱਖਣ ਲਈ ਨਵੀਆਂ ਰਣਨੀਤੀਆਂ ਅਪਨਾਉਣੀਆਂ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...

ED ਕਾਰਵਾਈ ‘ਤੇ Hampton Sky Realty ਦਾ ਵੱਡਾ ਬਿਆਨ, ਕਿਹਾ – “ਨਿਰਯਾਤ ਪੂਰੀ ਤਰ੍ਹਾਂ ਅਸਲੀ, ਸੱਚ ਦੀ ਹੋਵੇਗੀ ਜਿੱਤ”

**HAMPTON SKY REALTY LIMITED** (ਪਹਿਲਾਂ ਰਿਤੇਸ਼ ਪ੍ਰਾਪਰਟੀਜ਼ ਐਂਡ ਇੰਡਸਟਰੀਜ਼ ਲਿਮਟਿਡ) **CIN:** L74899DL1987PLC027050 **ਰਜਿਸਟਰਡ ਦਫ਼ਤਰ:** 205, ਦੂਜੀ...

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਸੰਗਰੂਰ, 9 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ...

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

* *ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ , 2026*:ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ...

ਭਾਜਪਾ ਦਾ ਇੱਕੋ ਇੱਕ ਏਜੰਡਾ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰਨਾ ਹੈ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ 'ਤੇ...