September 17, 2026, 11:17 am
----------- Advertisement -----------
HomeNewsBreaking NewsPM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

Published on

----------- Advertisement -----------

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ ਪੱਥ ‘ਤੇ ‘ਆਸ਼ੀਰਵਾਦ ਕਾ ਦੀਆ’ ਮੁਹਿੰਮ ਤਹਿਤ ਅੱਜ ਸ਼ਾਮ ਨੂੰ ਸਵਾ ਲੱਖ ਦੀਵੇ ਜਗਾਏ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਦੇ ਹਰ ਪਰਿਵਾਰ ਨੂੰ ਵੀਰਵਾਰ ਸ਼ਾਮ 6 ਵਜੇ ਤੋਂ 7 ਵਜੇ ਦੇ ਵਿਚਕਾਰ ਇਸ ਮੁਹਿੰਮ ਤਹਿਤ ਦੀਵਾ ਜਗਾਉਣ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਮਾਂ ਭਾਰਤੀ ਦੀ ਸੇਵਾ ਵਿੱਚ ਨਿਰੰਤਰ ਤਾਕਤ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। 

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ PM ਨਰਿੰਦਰ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਪਿਛਲੇ 25 ਸਾਲਾਂ ਵਿਚ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਵਿਚ ਆਪਣੇ ਚੰਗੇ ਸ਼ਾਸਨ ਦੇ ਕਈ ਰਿਕਾਰਡ ਸਥਾਪਤ ਕੀਤੇ ਹਨ ਤੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਸੰਸਕ੍ਰਿਤਕ ਗੌਰਵ ਦੀ ਭਾਵਨਾ ਦੇ ਨਾਲ ਆਧੁਨਿਕ ਪ੍ਰਗਤੀ ਦੇ ਰਸਤੇ ‘ਤੇ ਚੱਲਦੇ ਹੋਏ ਸਾਡੇ ਦੇਸ਼ਵਾਸੀ, ਵਿਰਾਸਤ ਤੇ ਵਿਕਾਸ ਦੇ ਤਾਲਮੇਲ ਨੂੰ ਸਾਕਾਰ ਕਰ ਰਹੇ ਹਨ। ਮੈਂ ਪਰਮਾਤਮਾ ਅੱਗੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਪ੍ਰਾਰਥਨਾ ਕਰਦੀ ਹਾਂ, ਤਾਂ ਜੋ ਉਹ ਲੋਕ ਸੇਵਾ ਤੇ ਰਾਸ਼ਟਰ ਨਿਰਮਾਣ ਦੇ ਆਪਣੇ ਅਭਿਆਨ ਨੂੰ ਅੱਗੇ ਵਧਾਉਂਦੇ ਰਹਿਣ।

ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ PM ਨਰਿੰਦਰ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ PM ਮੋਦੀ ਦੀ ਲੰਬੀ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਿਹਨਤ, ਤਿਆਗ ਤੇ ਦੂਰਦਰਸ਼ਤਾਂ ਦੇ ਪ੍ਰਤੀਕ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਕਰਮ ਨੂੰ ਸਾਧਨਾ ਤੇ ਰਾਸ਼ਟਰ ਸੇਵਾ ਨੂੰ ਜੀਵਨ ਦਾ ਆਧਾਰ ਬਣਾ ਕੇ ਚੱਲਣ ਵਾਲੇ ਮੋਦੀ ਜੀ ਦਾ ਜੀਵਨ ਤਪ, ਤਿਆਗ ਤੇ ਅਟੁੱਟ ਸੰਕਪਲ ਦੀ ਗਾਥਾ ਹੈ। ਸੇਵਾ ਤੇ ਸਮਰਪਣ ਨਾਲ ਭਰੀ ਉਨ੍ਹਾਂ ਦੀ ਯਾਤਰਾ ਕਰੋੜਾਂ ਦੇਸ਼ਵਾਸੀਆਂ ਲਈ ਪ੍ਰੇਰਨਾ ਹੈ। ਮੈਂ ਪ੍ਰਮਾਤਮਾ ਤੋਂ ਉਨ੍ਹਾਂ ਦੀ ਲੰਬੀ ਉਮਰ ਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ ਤੇ ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਕੇ 2047 ਵਿਚ ਵਿਕਸਿਤ ਭਾਰਤ ਦੇ ਟੀਚੇ ਨੂੰ ਸਿੱਧ ਕਰਨ ਦੀ ਦਿਸ਼ਾ ਵਿਚ ਅੱਗੇ ਵਧਦਾ ਰਹੇ। 

ਇਸ ਤੋਂ ਇਲਾਵਾ PM ਮੋਦੀ ਦੇ ਜਨਮ ਦਿਨ ਮੌਕੇ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ, ਨਾਂਦੇੜ ਵਿਖੇ ਵੀ ਅਰਦਾਸ ਕੀਤੀ ਗਈ। ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਤੇ ਐਡਵਾਇਜ਼ਰ ਜਸਵੰਤ ਸਿੰਘ ਬੌਬੀ ਨੇ ਅਰਦਾਸ ਕਰਵਾਈ ਤੇ ਅਰਦਾਸ ‘ਚ PM ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...