ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਏਮਜ਼ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ 40 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਦਿੱਲੀ ਵਿੱਚ ਦਾਖ਼ਲ ਰਾਜੂ ਸ੍ਰੀਵਾਸਤਵ 10 ਅਗਸਤ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਖਰਾਬ ਹੁੰਦੀ ਚਲੀ ਗਈ। ਉਨ੍ਹਾਂ ਦੀ ਮੌਤ ਤੋਂ ਬਾਅਦ ਸਿਨੇਮਾ ਜਗਤ ਦੇ ਨਾਲ ਨਾਲ ਫੈਨਸ ਨੂੰ ਵੀ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੀਐੱਮ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ।
ਉਨ੍ਹਾਂ ਨੇ ਕਿਹਾ ” ਰਾਜੂ ਸ਼੍ਰੀਵਾਸਤਵ ਨੇ ਹਾਸੇ ਅਤੇ ਸਕਾਰਾਤਮਕਤਾ ਨਾਲ ਸਾਡੀ ਜ਼ਿੰਦਗੀ ਨੂੰ ਰੌਸ਼ਨ ਕੀਤਾ ਉਹ ਸਾਨੂੰ ਛੱਡ ਕੇ ਬਹੁਤ ਜਲਦੀ ਚਲੇ ਗਏ ਹਨ ਪਰ ਉਹ ਆਪਣੇ ਸ਼ਾਨਦਾਰ ਕੰਮ ਦੀ ਬਦੌਲਤ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਜਿਉਂਦੇ ਰਹਿਣਗੇ।”












