July 25, 2026, 5:45 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਨੂੰ ਲੈ ਕੇ ਵਧਾਈ ਗਈ ਸੁਰੱਖਿਆ, ਕੀਤੇ...

ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਨੂੰ ਲੈ ਕੇ ਵਧਾਈ ਗਈ ਸੁਰੱਖਿਆ, ਕੀਤੇ ਗਏ ਇਹ ਪ੍ਰਬੰਧ

Published on

----------- Advertisement -----------

ਜਲੰਧਰ: ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰੈਲੀ ਤੋਂ ਦੋ ਦਿਨ ਪਹਿਲਾਂ ਹੀ ਰਿਹਰਸਲ ਸ਼ੁਰੂ ਕਰ ਦਿੱਤੀ ਸੀ ਪਰ ਹੁਣ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਰੈਲੀ ਵਾਲੀ ਥਾਂ ਨੂੰ ਵੀ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਸਥਾਨ ਪੀਏਪੀ (ਪੰਜਾਬ ਆਰਮਡ ਪੁਲਿਸ) ਦੇ ਟਰੇਨਿੰਗ ਗਰਾਊਂਡ ਵਿੱਚ ਰੱਖਿਆ ਗਿਆ ਹੈ। ਪੀਏਪੀ ਗਰਾਊਂਡ ਦੇ ਚਾਰੇ ਪਾਸੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 2 ਵਜੇ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪਹੁੰਚਣਗੇ। ਦਿੱਲੀ ਤੋਂ ਪ੍ਰਧਾਨ ਮੰਤਰੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਆਉਣਗੇ।

ਪ੍ਰਧਾਨ ਮੰਤਰੀ ਪੀਏਪੀ ਗਰਾਊਂਡ ਵਿੱਚ ਹੀ ਰੈਲੀ ਵਾਲੀ ਥਾਂ ਨੇੜੇ ਹੈਲੀਪੈਡ ’ਤੇ ਉਤਰਨਗੇ ਅਤੇ ਉਥੋਂ ਸਟੇਜ ’ਤੇ ਪੁੱਜਣਗੇ। ਜਿਸ ਥਾਂ ਤੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ, ਉਸ ਥਾਂ ਤੋਂ ਰੇਲਵੇ ਟਰੈਕ ਵੀ ਲੰਘਦਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੇ ਉਸ ਪਾਸੇ ਸਖ਼ਤ ਪਹਿਰਾ ਲਾਇਆ ਹੋਇਆ ਹੈ ਅਤੇ ਦੀਵਾਰਾਂ ’ਤੇ ਉੱਚੇ ਜਾਲ ਵਿਛਾ ਦਿੱਤੇ ਹਨ। ਪੀਏਪੀ ਨੇੜਿਓਂ ਲੰਘਦੇ ਫਲਾਈਓਵਰ ’ਤੇ ਸਕਰੀਨ ਲਗਾ ਕੇ ਪੀਏਪੀ ਦੀ ਦਿੱਖ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਪੁਲ ਦੇ ਉੱਪਰੋਂ ਕੋਈ ਵੀ ਅੰਦਰ ਝਾਕ ਨਾ ਸਕੇ।

ਛੋਟੇ ਵਾਹਨਾਂ ਨੂੰ ਲਵਲੀ ਯੂਨੀਵਰਸਿਟੀ ਆਰ ਮੈਕਡੋਨਲਡ ਤੋਂ ਕੈਂਟ ਖੇਤਰ ਵੱਲ ਮੋੜਿਆ ਜਾ ਰਿਹਾ ਹੈ। ਪੀਏਪੀ ਚੌਕ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਾਲੇ ਪਾਸੇ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਾਹਨਾਂ ਨੂੰ ਕਰਤਾਰਪੁਰ ਤੋਂ ਕਿਸ਼ਨਗੜ੍ਹ ਵੱਲ ਮੋੜ ਦਿੱਤਾ ਜਾਵੇਗਾ। ਕਿਸ਼ਨਗੜ੍ਹ ਤੋਂ ਇਹ ਗੱਡੀ ਆਦਮਪੁਰ ਰਾਹੀਂ ਹੁਸ਼ਿਆਰਪੁਰ ਜਾਵੇਗੀ। ਜਲੰਧਰ ਆਉਣ ਵਾਲੇ ਵਾਹਨਾਂ ਨੂੰ ਮਕਸੂਦਾਂ ਰਾਹੀਂ ਸ਼ਹਿਰ ਵਿੱਚ ਐਂਟਰੀ ਦਿੱਤੀ ਜਾ ਰਹੀ ਹੈ। ਪਠਾਨਕੋਟ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਨੂੰ ਵੀ ਪਠਾਨਕੋਟ ਬਾਈਪਾਸ ਤੋਂ ਮਕਸੂਦਾਂ, ਦੁਆਬਾ ਚੌਕ ਅਤੇ ਲੰਮਾ ਿਪੰਡ ਰਾਹੀਂ ਸ਼ਹਿਰ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ। ਜਦਕਿ ਫਲਾਈਓਵਰ ਤੋਂ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਲਾਡੋਵਾਲੀ ਤੋਂ ਗੁਰੂਨਾਨਕਪੁਰਾ ਲਾਡੋਵਾਲੀ ਨੂੰ ਜਾਣ ਵਾਲੀ ਸੜਕ ਨੂੰ ਸ਼ਹਿਰ ਵਿੱਚ ਹੀ ਬੰਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...